ਜੇਐੱਨਐੱਨ, ਜਲੰਧਰ : Punjab Assembly Elections 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ਨਿਚਰਵਾਰ ਨੂੰ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਲੰਧਰ ਦੀਆਂ 9 'ਚੋਂ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਆਦਮਪੁਰ ਤੋਂ ਆਪਣੀ ਟਿਕਟ ਨਹੀਂ ਬਚਾ ਸਕੇ। ਕਰੀਬ ਇਕ ਮਹੀਨਾ ਪਹਿਲਾਂ ਹੀ ਬਸਪਾ ਤੋਂ ਕਾਂਗਰਸ 'ਚ ਸ਼ਾਮਲ ਹੋਏ ਸੁਖਵਿੰਦਰ ਸਿੰਘ ਕੋਟਲੀ ਨੂੰ ਆਦਮਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਨਕੋਦਰ ਵਿਧਾਨ ਸਭਾ ਹਲਕੇ ਤੋਂ ਵੱਧ ਉਮੀਦਵਾਰਾਂ ਦਾ ਫੈਸਲਾ ਨਹੀਂ ਹੋਇਆ ਹੈ।

ਜਲੰਧਰ ਪੱਛਮੀ, ਕੇਂਦਰੀ, ਕੈਂਟ, ਉੱਤਰੀ, ਕਰਤਾਰਪੁਰ, ਸ਼ਾਹਕੋਟ ਤੇ ਫਿਲੌਰ ਤੋਂ ਸਾਰੇ ਪੁਰਾਣੇ ਚਿਹਰਿਆਂ ਨੂੰ ਦੁਹਰਾਇਆ ਗਿਆ ਹੈ ਜੋ 2017 ਦੀਆਂ ਚੋਣਾਂ ਲੜੇ ਸਨ। ਕਾਂਗਰਸ ਨੇ ਮੌਜੂਦਾ ਵਿਧਾਇਕਾਂ ਸੁਸ਼ੀਲ ਰਿੰਕੂ, ਅਵਤਾਰ ਸਿੰਘ, ਜੂਨੀਅਰ ਹੈਨਰੀ, ਰਾਜਿੰਦਰ ਬੇਰੀ, ਪ੍ਰਗਟ ਸਿੰਘ, ਲਾਡੀ ਸ਼ੇਰੋਵਾਲੀਆ, ਚੌਧਰੀ ਸੁਰਿੰਦਰ ਸਿੰਘ ਅਤੇ ਫਿਲੌਰ ਤੋਂ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ 'ਤੇ ਭਰੋਸਾ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦਮਪੁਰ ਸੀਟ ਤੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਵੀ ਖਤਮ ਹੋ ਗਈਆਂ ਹਨ ਕਿਉਂਕਿ ਇੱਥੋਂ ਸੁਖਵਿੰਦਰ ਸਿੰਘ ਕੋਟਲੀ ਨੂੰ ਟਿਕਟ ਦਿੱਤੀ ਗਈ ਹੈ।

Posted By: Seema Anand