- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਜਟ ਤੋਂ ਪੰਜਾਬ ਦੇ ਕਿਸਾਨ ਨਿਰਾਸ਼, ਕਹਿੰਦੇ ਦੱਖਣੀ ਭਾਰਤ ਨੂੰ ਦਿੱਤੇ ਤੋਹਫ਼ੇ

----------ਬਜਟ-------------
---------ਤਸਵੀਰਾਂ ਹਿੰਦੀ ਚੋਂ 40 ਤੋਂ 43---------------
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪੰਜਾਬ ਦੇ ਕਿਸਾਨ ਕਾਫ਼ੀ ਨਿਰਾਸ਼ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਜੰਮੂ-ਕਸ਼ਮੀਰ ਤੇ ਪੱਛਮੀ ਤੇ ਦੱਖਣੀ ਭਾਰਤ ਦੇ ਕਿਸਾਨਾਂ ਨੂੰ ਬਜਟ ’ਚ ਖੁਸ਼ ਕੀਤਾ ਗਿਆ ਹੈ। ਬਜਟ ’ਚ ਜਿਨ੍ਹਾਂ ਫ਼ਸਲਾਂ ਨੂੰ ਉਤਸ਼ਾਹ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ, ਉਹ ਪੰਜਾਬ ਦੀਆਂ ਮੁੱਖ ਫ਼ਸਲਾਂ ਨਹੀਂ ਹਨ। ਕਿਸਾਨ ਲੰਮੇ ਸਮੇਂ ਤੋਂ ਕਰਜ਼ ਮਾਫ਼ੀ ਤੇ ਫ਼ਸਲਾਂ ਲਈ ਐੱਮਐੱਸਪੀ ਦੀ ਮੰਗ ਕਰ ਰਹੇ ਹਨ, ਪਰ ਹਰ ਬਜਟ ’ਚ ਸਰਕਾਰ ਇਨ੍ਹਾਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਹਾਲਾਂਕਿ ਬਜਟ ’ਚ ਬਦਾਮ, ਅਖਰੋਟ ਤੇ ਖੁਰਮਾਨੀ ’ਤੇ ਧਿਆਨ ਦਿੱਤਾ ਗਿਆ ਹੈ, ਨਾਲ ਹੀ ਪਸ਼ੂ ਚਿਕਿਤਸਾ ਨੂੰ ਮਜ਼ਬੂਤ ਕਰਨ, ਪਸ਼ੂਧਨ ਦਾ ਦਾਇਰਾ ਵਧਾਉਣ ਤੇ ਮੱਛੀ ਪਾਲਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਮੁਕੇਸ਼ ਚੰਦਰ ਨੇ ਕਿਹਾ ਕਿ ਇਸ ਵਾਰ ਦੇ ਬਜਟ ’ਚ ਸਭ ਤੋਂ ਵੱਧ ਨਿਰਾਸ਼ਾ ਪੰਜਾਬ ਦੇ ਕਿਸਾਨਾਂ ਨੂੰ ਹੋਈ ਹੈ। ਬਾਗਬਾਨੀ ਨੂੰ ਉਤਸ਼ਾਹ ਦੇਣ ਲਈ ਜਿਨ੍ਹਾਂ ਫ਼ਸਲਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਪੰਜਾਬ ’ਚ ਉਤਪਾਦਿਤ ਨਹੀਂ ਹੁੰਦੀਆਂ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ ਮੁਕਤੀ ਤੇ 24 ਫ਼ਸਲਾਂ ’ਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਅਧਾਰਤ ਐੱਮਐੱਸਪੀ ਮਿਲਣ ਦੀ ਆਸ ਸੀ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਦੇਸ਼ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ ਨੇ ਦੱਸਿਆ ਕਿ ਸਰਕਾਰ ਨੇ ਬਜਟ ’ਚ ਪਸ਼ੂਧਨ ਨੂੰ ਮਜ਼ਬੂਤ ਕਰਨ ਦਾ ਦਾਅਵਾ ਕੀਤਾ ਹੈ, ਪਰ ਪਿੰਡਾਂ ’ਚ ਅੱਜ ਕੱਲ੍ਹ ਬਹੁਤੇ ਕਿਸਾਨਾਂ ਕੋਲ ਪਸ਼ੂਆਂ ਦੀ ਗਿਣਤੀ ਨਾਮਾਤਰ ਰਹਿ ਗਈ ਹੈ। ਇਸ ਦਾ ਕਾਰਨ ਪਸ਼ੂਆਂ ਦੀ ਖੁਰਾਕ ਦਾ ਵਧਦਾ ਖ਼ਰਚ ਤੇ ਉਨ੍ਹਾਂ ਤੋਂ ਹੋਣ ਵਾਲੀ ਆਮਦਨ ਦਾ ਲਗਾਤਾਰ ਘਟਣਾ ਹੈ। ਮੱਛੀ ਪਾਲਣ ਵੱਲ ਵੀ ਪੰਜਾਬ ’ਚ ਰੁਝਾਨ ਘੱਟ ਹੋ ਚੁੱਕਾ ਹੈ, ਜਿਸ ਦਾ ਲਾਭ ਦੱਖਣੀ ਤੇ ਪੱਛਮੀ ਭਾਰਤ ਦੇ ਕਿਸਾਨਾਂ ਨੂੰ ਮਿਲੇਗਾ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ’ਚ ਖੇਤੀ ਸੈਕਟਰ ਨੂੰ ਮਜ਼ਬੂਤ ਕਰਨ ਵਾਲੇ ਬਜਟ ਤੋਂ ਕਾਫ਼ੀ ਉਮੀਦਾਂ ਸਨ। ਪਰ ਬਜਟ ’ਚ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਜਾਂ ਸਹਿਕਾਰੀ ਸਭਾਵਾਂ ਨੂੰ ਬਚਾਉਣ ਲਈ ਕੋਈ ਖ਼ਾਸ ਪੈਕੇਜ ਨਹੀਂ ਦਿੱਤਾ ਗਿਆ। ਖੇਤੀ ਨਾਲ ਸਬੰਧਤ ਜੋ ਘੋਸ਼ਣਾਵਾਂ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਪੰਜਾਬ ਦੇ ਕਿਸਾਨਾਂ ਨੂੰ ਨਾਂਮਾਤਰ ਹੀ ਲਾਭ ਮਿਲੇਗਾ। ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੱਛਿਆਣਾ ਨੇ ਕਿਹਾ ਕਿ ਬਜਟ ’ਚ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੱਛੀ ਪਾਲਣ ਨੂੰ ਉਤਸ਼ਾਹ ਦੇਣ ਦੀ ਘੋਸ਼ਣਾ ਹਰ ਸਾਲ ਬਜਟ ’ਚ ਕੀਤੀ ਜਾਂਦੀ ਹੈ, ਜਦਕਿ ਪੰਜਾਬ ’ਚ ਮੱਛੀ ਪਾਲਣ ਦਾ ਕਾਰੋਬਾਰ ਬਹੁਤ ਘੱਟ ਰਹਿ ਗਿਆ ਹੈ। ਪਸ਼ੂ ਪਾਲਣ ਦੇ ਪ੍ਰੋਤਸਾਹਨ ਨੂੰ ਪਸ਼ੂ ਚਿਕਿਤਸਾ ਸੇਵਾਵਾਂ ਵਧਾਉਣ ਨਾਲ ਜੋੜਿਆ ਜਾ ਰਿਹਾ ਹੈ, ਪਰ ਪੰਜਾਬ ’ਚ ਉਗਾਈਆਂ ਜਾਣ ਵਾਲੀਆਂ ਫ਼ਸਲਾਂ ਰਾਹੀਂ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਬਜਟ ’ਚ ਕੋਈ ਵੱਡਾ ਉਪਰਾਲਾ ਨਹੀਂ ਕੀਤਾ ਗਿਆ।