ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ : ਭਗਤ
ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ : ਮਹਿੰਦਰ ਭਗਤ
Publish Date: Fri, 08 May 2026 09:56 PM (IST)
Updated Date: Sat, 09 May 2026 04:15 AM (IST)

ਸ਼੍ਰੀ ਪੰਚਵਟੀ ਮੰਦਿਰ ਧਰਮਸ਼ਾਲਾ ਗਊਸ਼ਾਲਾ ’ਚ ਲੱਗੇ ਸਿਹਤ ਬੀਮਾ ਯੋਜਨਾ ਕੈਂਪ ਦਾ ਕੀਤਾ ਉਦਘਾਟਨ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸ਼੍ਰੀ ਪੰਚਵਟੀ ਮੰਦਿਰ ਧਰਮਸ਼ਾਲਾ ਗਊਸ਼ਾਲਾ, ਮੇਨ ਬਾਜ਼ਾਰ ਬਸਤੀ ਗੁਜ਼ਾਂ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਾਇਆ ਗਿਆ। ਇਸ ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ’ਚ ਲੋਕਾਂ ਨੇ ਪਹੁੰਚ ਕੇ ਯੋਜਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਆਪਣੇ ਫਾਰਮ ਭਰਵਾਏ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਗਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਭਗਤ ਨੇ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ’ਚ ਇਸ ਯੋਜਨਾ ਦਾ ਲਾਭ ਲੈਣ ਤੇ ਆਪਣੇ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਨਾਲ ਜੋੜਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਕੈਂਪ ’ਚ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਲੱਕੀ ਮਲਹੋਤਰਾ, ਬਲਾਕ ਪ੍ਰਧਾਨ ਵਰੁਣ ਸੱਜਣ, ਭਾਰਤ ਭੂਸ਼ਣ ਕਾਕਾ, ਅਮਿਤ ਸੱਭਰਵਾਲ, ਮੋਨੂ ਭਗਤ, ਰਾਜੀਵ ਵਰਮਾ, ਬੀਕੇ ਮੈਨੀ ਤੇ ਰਮੇਸ਼ ਵਿੱਜ ਆਦਿ ਮੌਜੂਦ ਸਨ।