ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾਰਾਂ ਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ
ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਤੇ ਪਾਣੀ ਦੀਆਂ ਬੁਛਾਰਾਂ ਤੇ ਅਥਰੂ ਗੈਸ ਦੇ ਗੋਲੇ ਸੁੱਟੇ ਗਏ
Publish Date: Sun, 08 Mar 2026 08:42 PM (IST)
Updated Date: Mon, 09 Mar 2026 04:15 AM (IST)
----ਸਰਕਾਰ ਦੀ ਇਸ ਤਾਨਾਸ਼ਾਹੀ ਰੋਸ ਵਜੋਂ ਕੱਲ੍ਹ ਪੰਜਾਬ ਦੇ ਸਾਰੇ ਦਫਤਰ ਕਲਮ ਛੋੜ ਹੜਤਾਲ ’ਤੇ ਰਹਿਣਗੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਗਿਆ ਸੀ। ਜਿੱਥੇ ਮੁਲਾਜ਼ਮਾਂ ਨੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮਾਂ ਨਾਲ ਗੱਲਬਾਤ ਦਾ ਰਸਤਾ ਅਖਤਿਆਰ ਕਰਨ ਦੀ ਬਜਾਏ ਪੰਜਾਬ ਭਰ ਤੋਂ ਆਏ ਹਜ਼ਾਰਾਂ ਮੁਲਾਜ਼ਮਾਂ ਤੇ ਪਾਣੀ ਦੀਆਂ ਬੁਛਾੜਾ ਕੀਤੀਆਂ ਗਈਆਂ ਤੇ ਅਥਰੂ ਗੈਸ ਦੇ ਗੋਲੇ ਸੁੱਟੇ ਗਏ ਜਿਸ ਕਾਰਨ ਪੰਜ ਮੁਲਾਜ਼ਮ ਜਖਮੀ ਹੋਏ। ਪੰਜਾਬ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਦੇ ਇਸ ਤਾਨਾਸ਼ਾਹੀ ਰਵੱਏ ਨੂੰ ਦੇਖਦੇ ਹੋਏ 8 ਮਾਰਚ ਨੂੰ ਪੰਜਾਬ ਭਰ ਦੇ ਸਮੂਹ ਦਫਤਰਾਂ ਦੇ ਕਰਮਚਾਰੀ ਇਕ ਦਿਨ ਦੀ ਹੜਤਾਲ ਕਰਨਗੇ। ਜਿਸ ਕਾਰਨ ਕਿਸੇ ਵੀ ਦਫਤਰ ’ਚ ਕੋਈ ਵੀ ਕੰਮ ਨਹੀਂ ਹੋਵੇਗਾ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਤੇ ਪੀਐੱਸਐੱਮਐੱਸਯੂ ਦੇ ਮੁਲਾਜ਼ਮ ਵੱਡੇ ਗਿਣਤੀ ’ਚ ਡੀਸੀ ਦਫਤਰ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ 11 ਘੜੇ ਤੋੜਨਗੇ।