ਪੰਜਾਬ ਸਰਕਾਰ ਸੂਬੇ ਨੂੰ ਖੇਡ ਖੇਤਰ ’ਚ ਮੋਹਰੀ ਬਣਾਉਣ ਲਈ ਯਤਨਸ਼ੀਲ : ਅਸ਼ੋਕ ਮਿੱਤਲ
ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ : ਅਸ਼ੋਕ ਕੁਮਾਰ ਮਿੱਤਲ
Publish Date: Sat, 07 Feb 2026 09:23 PM (IST)
Updated Date: Sun, 08 Feb 2026 04:12 AM (IST)

---------------ਫਾਈਲ ਨੰਬਰ 30 ਨਾਲ ਬਾਕਸ ਬਣਾ ਕੇ ਲਗਾਈ ਜਾਵੇ--------------- ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਪ੍ਰੀਮੀਅਰ ਲੀਗ-2025 ਦੇ ਗ੍ਰੈਂਡ ਫਿਨਾਲੇ ਮੈਚ ਦੀ ਸ਼ੁਰੂਆਤ ਕਰਵਾਉਂਦਿਆਂ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਉਸਾਰੂ ਤੇ ਸਕਾਰਾਤਮਕ ਮਾਹੌਲ ਦੇਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਸਥਾਨਕ ਆਈਵੀ ਵਰਲਡ ਸਕੂਲ ਵਿਖੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਪੁੱਜੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੌਜਵਾਨਾਂ ਨੂੰ ਹਮੇਸ਼ਾ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਜਲੰਧਰ ਪ੍ਰੀਮੀਅਰ ਲੀਗ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮਿੱਤਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਹਨ, ਜਿਸ ਨੂੰ ਧਿਆਨ ’ਚ ਰੱਖਦਿਆਂ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਲੰਧਰ ਪ੍ਰੀਮੀਅਰ ਲੀਗ ਤਹਿਤ ਹਰ ਸਾਲ ਕਰਵਾਏ ਜਾਣਗੇ ਖੇਡ ਮੁਕਾਬਲੇ : ਡੀਸੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਸਦਕਾ ਕਰਵਾਈ ਗਈ ਜਲੰਧਰ ਪ੍ਰੀਮੀਅਰ ਲੀਗ-2025 ਦਾ ਅੱਜ ਸਮਾਪਨ ਹੋ ਗਿਆ ਹੈ। ਅੱਜ ਗ੍ਰੈਂਡ ਫਿਨਾਲੇ ਮੈਚ ਮੌਕੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਲੰਧਰ ਪ੍ਰੀਮੀਅਰ ਲੀਗ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ, ਜਿਸ ਤਹਿਤ ਹਰ ਸਾਲ ਖੇਡ ਮੁਕਾਬਲੇ ਕਰਵਾਏ ਜਾਣਗੇ। ਡਾ. ਅਗਰਵਾਲ ਨੇ ਦੱਸਿਆ ਕਿ ਜਲੰਧਰ ਪ੍ਰੀਮੀਅਰ ਲੀਗ ’ਚ 16 ਸਕੂਲਾਂ ਦੀਆਂ ਟੀਮਾਂ ਦੇ 240 ਖਿਡਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ’ਚ 3 ਸਰਕਾਰੀ ਤੇ 13 ਪ੍ਰਾਈਵੇਟ ਸਕੂਲ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ 28 ਅਕਤੂਬਰ 2025 ਨੂੰ ਸ਼ੁਰੂ ਹੋਈ ਇਸ ਲੀਗ ਦੌਰਾਨ ਵੱਖ-ਵੱਖ ਟੀਮਾਂ ਦਰਮਿਆਨ ਸੀ.ਟੀ. ਸ਼ਾਹਪੁਰ ਕੈਂਪਸ, ਸੇਂਟ ਸੋਲਜਰ, ਡੀਐੱਮਐੱਸ ਤੇ ਆਈਵੀ ਵਰਲਡ ਸਕੂਲ ਸਮੇਤ ਵੱਖ-ਵੱਖ ਥਾਵਾਂ ’ਤੇ ਕੁੱਲ 59 ਮੈਚ ਖੇਡੇ ਗਏ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਸਾਰੂ ਤੇ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਉਪਰਾਲੇ ਨੂੰ ਭਵਿੱਖ ’ਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਕੁਮਾਰ ਵਾਸਲ ਨੇ ਖੇਡਾਂ ਨੂੰ ਜ਼ਮੀਨੀ ਪੱਧਰ ’ਤੇ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਦੀਪਕ ਬਾਲੀ ਵੱਲੋਂ ਜਲੰਧਰ ਪ੍ਰੀਮੀਅਰ ਲੀਗ ਦੀ ਸ਼ਲਾਘਾ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਮੀਤ ਪ੍ਰਧਾਨ ਦੀਪਕ ਬਾਲੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਈ ਜਲੰਧਰ ਪ੍ਰੀਮੀਅਰ ਲੀਗ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਮਹੱਤਵਪੂਰਨ ਉਪਰਾਲਾ ਹੈ। ਬਾਲੀ ਜਲੰਧਰ ਪ੍ਰੀਮੀਅਰ ਲੀਗ ਮੈਚਾਂ ਦੇ ਫਾਈਨਲ ’ਚ ਹਿੱਸਾ ਲੈਣ ਵਾਲੀਆਂ ਦੋਵਾਂ ਟੀਮਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਸਿਖਲਾਈ ਦਿਵਾਈ ਜਾਵੇਗੀ। ਪੰਜਾਬ ਸਰਕਾਰ ਦੀ ਖੇਡ ਸਭਿਆਚਾਰ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸੂਬੇ ’ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਪੈਦਾ ਕਰਨ ਤੇ ਵਿਦਿਆਰਥੀਆਂ ਨੂੰ ਭਵਿੱਖੀ ਮੁਕਾਬਲਿਆਂ ਲਈ ਤਿਆਰ ਕਰਨ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ।