ਲੋਕਤੰਤਰ ਦੀ ਹੱਤਿਆ ਕਰ ਰਹੀ ਹੈ ਸੂਬਾ ਸਰਕਾਰ : ਹੁਰੀਆ
ਪੰਜਾਬ ਸਰਕਾਰ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ : ਯਜਿਤ ਹੁਰੀਆ
Publish Date: Thu, 19 Mar 2026 09:40 PM (IST)
Updated Date: Thu, 19 Mar 2026 09:43 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਰਨਲ ਸਕੱਤਰ ਯਜਿਤ ਹੁਰੀਆ ਨੇ ਕਿਹਾ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ। ਪੰਜਾਬ ’ਚ ਤਾਨਾਸ਼ਾਹੀ ਰਾਜ ਚੱਲ ਰਿਹਾ। ਲੋਕਤੰਤਰ ਦਾ ਚੌਥਾ ਸਤੰਭ ਮੀਡੀਆ ਨੂੰ ਮੰਨਿਆ ਜਾਂਦਾ ਹੈ ਪੰਜਾਬ ਸਰਕਾਰ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਤੇ ਧੱਕੇਸ਼ਾਹੀ ਕਰ ਰਹੀ। ਹੁਰੀਆ ਨੇ ਕਿਹਾ ਲੋਕਤੰਤਰ ’ਚ ਹਰ ਪੰਜਾਬ ਦੇ ਵਾਸੀ ਨੂੰ ਬੋਲਣ ਦਾ ਅਧਿਕਾਰ ਹੈ ਜੋ ਸਰਕਾਰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ ਤੇ ਆਪਣੀਆਂ ਨਾਕਾਮੀਆਂ ਨੂੰ ਛੁਪਾ ਰਹੀ ਹੈ।