
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਕਰਮਚਾਰੀਆਂ ਦੇ ਹੱਕਾਂ ’ਤੇ ਕੁੰਡਲੀ ਮਾਰ ਕੇ ਬੈਠੀ ਪੰਜਾਬ ਸਰਕਾਰ : ਯਜਿਤ ਹੁਰੀਆ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ, ਪੰਜਾਬ ਪ੍ਰਦੇਸ਼ ਦੇ ਸਾਬਕਾ ਮਹਾਮੰਤਰੀ ਯਜਿਤ ਹੁਰੀਆ ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਪੈਂਡਿੰਗ ਮਹਿੰਗਾਈ ਭੱਤੇ (ਡੀਏ) ਦਾ ਭੁਗਤਾਨ ਨਾ ਕੀਤੇ ਜਾਣ ’ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੈਂਡਿੰਗ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੇ ਬਾਵਜੂਦ ਕਰਮਚਾਰੀਆਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਿਆ ਹੈ। ਪੰਜਾਬ ਸਰਕਾਰ ਕਰਮਚਾਰੀਆਂ ਦੀ ਮਿਹਨਤ ਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਉਨ੍ਹਾਂ ਦਾ ਜਾਇਜ਼ ਹੱਕ ਦੇਣ ਦੀ ਬਜਾਏ ਸਰਕਾਰ ਸਿਰਫ਼ ਭਰੋਸੇ ਦੇਣ ’ਚ ਲੱਗੀ ਹੋਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਮੋਰਚੇ ’ਤੇ ਅਸਫਲ ਸਾਬਤ ਹੋ ਰਹੀ ਹੈ। ਸਰਕਾਰੀ ਕਰਮਚਾਰੀਆਂ ਦੇ ਹੱਕਾਂ ’ਤੇ ਕੁੰਡਲੀ ਮਾਰ ਕੇ ਬੈਠੀ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਬਿਨਾਂ ਕਿਸੇ ਦੇਰੀ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਪੈਂਡਿੰਗ ਡੀਏ ਜਾਰੀ ਕਰੇ ਤੇ ਕਰਮਚਾਰੀਆਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਨਾ ਕਰੇ।