ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟ ਰਿਹੈ ਪੰਜਾਬ : ਬਲਕਾਰ ਸਿੰਘ
ਆਪ ਸਰਕਾਰ ਦੇ ਰਾਜ 'ਚ ਪੰਜਾਬ ਵਿਕਾਸ ਦੀਆਂ ਪੱਟ ਰਿਹਾ ਨਵੀਆਂ ਪੁਲਾਂਘਾਂ - ਬਲਕਾਰ ਸਿੰਘ
Publish Date: Thu, 26 Mar 2026 07:44 PM (IST)
Updated Date: Thu, 26 Mar 2026 07:47 PM (IST)
-ਜੰਡੂ ਸਿੰਘਾਂ ’ਚ ਗਲੀਆਂ ਤੇ ਸੀਵਰੇਜ ਸਮੇਤ ਹੋਰ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਸੇਵਾ ਹਿੱਤ ਨਿਰੰਤਰ ਯਤਨਸ਼ੀਲ ਹੈ ਤੇ ਆਪ ਸਰਕਾਰ ਦੇ ਰਾਜ 'ਚ ਪੰਜਾਬ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੱਟ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਜੰਡੂ ਸਿੰਘਾ ’ਚ ਇਕ ਸਮਾਗਮ ਦੌਰਾਨ ਪੰਜਾਬੀ ਜਾਗਰਣ ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਸ਼ਾਨਦਾਰ ਚਾਰ ਸਾਲਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਹਰ ਇਕ ਦਿਨ ਪੰਜਾਬ ਦੀ ਤਰੱਕੀ ਲਈ ਯੋਜਨਾਬੰਦੀ ਲਈ ਬਿਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਨੂੰ ਹੁਣ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ ਤੇ ਪਿਛਲੇ 4 ਸਾਲਾਂ ਵਿਚ ਲਗਭਗ 65,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਤੇ ਕੁੱਲ 5.5 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਹਨ।
ਵਿਧਾਇਕ ਬਲਕਾਰ ਸਿੰਘ ਨੇ ਦੱਸਿਆ ਕਿ ਹਲਕਾ ਕਰਤਾਰਪੁਰ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਦੌਰੇ ਕੀਤੇ ਹਨ ਤੇ ਨੌਜਵਾਨਾਂ ਨੂੰ ਇਸ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਹੈ। ਸਰਕਾਰ ਦੀ ਸਿਹਤ ਯੋਜਨਾ ਤਹਿਤ ਹਲਕੇ ’ਚ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਤੇ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਨਵੀਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਗਿਆ ਹੈ। ਹਲਕਾ ਕਰਤਾਰਪੁਰ ਦੇ ਪਿੰਡਾਂ ’ਚ ਸਾਫ਼ ਪਾਣੀ ਲਈ ਨਵੀਆਂ ਟੈਂਕੀਆਂ ਅਤੇ ਸਮਾਰਟ ਸਕੂਲਾਂ 'ਤੇ ਜ਼ੋਰ ਦਿੱਤਾ ਗਿਆ ਹੈ। ਇਸ ਦੌਰਾਨ ਵਿਧਾਇਕ ਬਲਕਾਰ ਸਿੰਘ ਵੱਲੋਂ ਪਿੰਡ ਜੰਡੂ ਸਿੰਘਾ ਦੀ ਸਰਪੰਚ ਚੰਪਾ ਜੋਸ਼ੀ ਨਾਲ ਜੰਡੂ ਸਿੰਘਾ ਦੇ ਦੁਸੜਕਾ ਇਲਾਕੇ 'ਚ ਬਣਾਈ ਗਈ ਗਲੀ ਤੇ ਪਾਏ ਗਏ ਸੀਵਰੇਜ ਦੇ ਕੰਮ ਦਾ ਉਦਘਾਟਨ ਵੀ ਕੀਤਾ ਗਿਆ। ਇਸ ਦੌਰਾਨ ਬਲਾਕ ਪ੍ਰਧਾਨ ਡਾ.ਪ੍ਰਤਾਪ ਸਿੰਘ ਜੰਡੂ ਸਿੰਘਾ ਵੱਲੋਂ ਆਏ ਵਿਧਾਇਕ ਬਲਕਾਰ ਸਿੰਘ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਨੰਬਰਦਾਰ ਰਣਜੀਤ ਸਿੰਘ ਮੱਲ੍ਹੀ, ਮੋਹਣ ਲਾਲ ਕਟਾਰੀਆ, ਜੰਗ ਬਹਾਦਰ ਸਿੰਘ ਜੰਗੀ, ਪੰਚ ਕੁਲਵਿੰਦਰ ਸਿੰਘ, ਨੰਬਰਦਾਰ ਰਾਮ ਸਰੂਪ, ਮੇਸ਼ਾ, ਕੁਲਦੀਪ ਸਿੰਘ ਸਹੋਤਾ, ਅਮਰਜੀਤ ਸਿੰਘ ਸਹੋਤਾ, ਸਾਬੀ ਔਜਲਾ, ਸੋਨੀ ਸੰਘਾ, ਜੈਜੀ, ਹਿੰਦਾ ਸੰਘਾ, ਜੱਸੀ ਸੰਘਾ, ਵਿਪੁਲ ਸ਼ਰਮਾ, ਗੁਰਪ੍ਰਤਾਪ ਸਿੰਘ ਧੋਗੜੀ, ਹਰਪ੍ਰੀਤ ਪਾਲ, ਜਸਕਰਨ ਸਿੰਘ ਅਤੇ ਸਾਹਿਬਵੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਆਪ ਵਰਕਰ ਤੇ ਸਮਰਥਕ ਮੌਜੂਦ ਸਨ।