ਰਾਕੇਸ਼ ਗਾਂਧੀ, ਜਲੰਧਰ। ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਲੁਧਿਆਣਾ ਤੋਂ ਜਲੰਧਰ ਆ ਕੇ ਅਲੱਗ ਅਲੱਗ ਥਾਵਾਂ ਤੇ ਦਫਤਰ ਖੋਲ੍ਹ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗਣ ਵਾਲੇ 4 ਟ੍ਰੈਵਲ ਏਜੰਟਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਸੌ ਤੋਂ ਵੱਧ ਪਾਸਪੋਰਟ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਬੂ ਕੀਤੇ ਗਏ ਟ੍ਰੈਵਲ ਏਜੰਟਾਂ ਦੇ ਖਿਲਾਫ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਕਈ ਠੱਗੀ ਦੇ ਮਾਮਲੇ ਦਰਜ ਹਨ। ਜਿਸ ਤੋਂ ਬਾਅਦ ਇਹੀ ਟ੍ਰੈਵਲ ਏਜੰਟ ਜਲੰਧਰ ਵਿਚ ਚਾਰ ਥਾਵਾਂ ਤੇ ਦਫ਼ਤਰ ਖੋਲ੍ਹ ਕੇ ਭੋਲੇ ਭਾਲੇ ਲੋਕਾਂ ਨੂੰ ਲੁੱਟ ਰਹੇ ਸਨ। ਜਿਸ ਤੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਟ੍ਰੈਵਲ ਏਜੰਟਾਂ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਇਨ੍ਹਾਂ ਵੱਲੋਂ ਕੀਤੀ ਗਈ ਠੱਗੀ ਦੇ ਖੁਲਾਸੇ ਕੀਤੇ ਜਾਣਗੇ।

ਜਿਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਦੇ ਨਾਂ 'ਚ ਵੀਵੀ ਓਵਰਸੀਜ਼, ਲੈਂਡਮੇਜ ਓਵਰਸੀਜ਼, ਪੰਜਾਬ ਅਬਰੌਡ ਕੰਸਲਟੈਂਸੀ ਵਰਲਡਵਾਈਡ ਓਵਰਸੀਜ਼, ਵੀਜ਼ਾ ਸਿਟੀ ਕੰਸਲਟੈਂਸੀ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਦੇ 5 ਦਫ਼ਤਰ ਵੀ ਸੀਲ ਕਰ ਦਿੱਤੇ ਹਨ ਅਤੇ ਇਸ ਰੈਕੇਟ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਖ਼ਿਲਾਫ਼ ਜਲੰਧਰ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੀ ਸ਼ਿਕਾਇਤਾਂ ਦਰਜ ਹਨ।

Posted By: Neha Diwan