- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਮੀਡੀਆ ਐਸੋਸੀਏਸ਼ਨ ਦੀ ਅਧਿਕਾਰਤ ਵੈੱਬਸਾਈਟ ਲਾਂਚ

ਡਿਜੀਟਲ ਯੁੱਗ ਵਿੱਚ ਐਸੋਸੀਏਸ਼ਨ ਦੀ ਨਵੀਂ ਪਹਿਲ, ਪੱਤਰਕਾਰਾਂ ਨੂੰ ਮਿਲੇਗਾ ਆਧੁਨਿਕ ਮੰਚ
ਵੈੱਬਸਾਈਟ ਸੰਸਥਾ ਦੀਆਂ ਗਤੀਵਿਧੀਆਂ ਨੂੰ ਵਿਆਪਕ ਪੱਧਰ ’ਤੇ ਪਹੁੰਚਾਉਣ ਵਿੱਚ ਸਹਾਇਕ ਹੋਵੇਗੀ : ਭੱਟ
ਦਵਿੰਦਰ ਕੁਮਾਰ, ਪੰਜਾਬੀ ਜਾਗਰਣ, ਜਲੰਧਰ :
ਜਲੰਧਰ ਪੰਜਾਬ ਮੀਡੀਆ ਐਸੋਸੀਏਸ਼ਨ ਵੱਲੋਂ ਡਿਜੀਟਲ ਯੁੱਗ ਦੇ ਨਾਲ ਕਦਮ ਮਿਲਾਉਂਦਿਆਂ ਆਪਣੀ ਅਧਿਕਾਰਤ ਵੈੱਬਸਾਈਟ ਲਾਂਚ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਨੀ ਭੱਟ, ਰਿਜ਼ਨਲ ਮੈਨੇਜਰ, ਸਟੇਟ ਬੈਂਕ ਆਫ਼ ਇੰਡੀਆ, ਜਲੰਧਰ ਨੇ ਵੈੱਬਸਾਈਟ ਦੀ ਸ਼ੁਰੂਆਤ ’ਤੇ ਪੰਜਾਬ ਮੀਡੀਆ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਖੇਤਰ ਅੰਦਰ ਡਿਜੀਟਲਾਈਜ਼ੇਸ਼ਨ ਤੇਜ਼ੀ ਨਾਲ ਵਧ ਰਿਹਾ ਹੈ। ਅਜਿਹੇ ਦੌਰ ਵਿੱਚ ਐਸੋਸੀਏਸ਼ਨ ਵੱਲੋਂ ਅਧਿਕਾਰਤ ਵੈੱਬਸਾਈਟ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਈ ਲੇਬਰ ਇੰਸਪੈਕਟਰ ਰਜਨੀ ਕਾਂਸਲ, ਜਲੰਧਰ ਨੇ ਐਸੋਸੀਏਸ਼ਨ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੀਡੀਆ ਸਮਾਜ ਦਾ ਅਕਸ ਪੇਸ਼ ਕਰਦਾ ਹੈ। ਐਸੋਸੀਏਸ਼ਨ ਦੀ ਵੈੱਬਸਾਈਟ ਪੱਤਰਕਾਰਾਂ ਲਈ ਜਾਣਕਾਰੀ ਦੇ ਆਦਾਨ-ਪ੍ਰਦਾਨ ਤੇ ਸੰਸਥਾ ਦੇ ਕੰਮਾਂ ਨੂੰ ਅੱਗੇ ਵਧਾਉਣ ਵਿੱਚ ਲਾਹੇਵੰਦ ਸਾਬਤ ਹੋ ਸਕਦੀ ਹੈ। ਇਸ ਦੌਰਾਨ ਪੰਜਾਬ ਮੀਡੀਆ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਾਜੇਸ਼ ਥਾਪਾ ਨੇ ਸਮਾਗਮ ’ਚ ਸ਼ਾਮਲ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਡਿਪਟੀ ਮੈਨੇਜਰ ਗੁਰਮੇਲ ਸਿੰਘ, ਸਟੇਟ ਬੈਂਕ ਆਫ਼ ਇੰਡੀਆ ਇੰਪਲਾਈਜ਼ ਯੂਨੀਅਨ ਦੇ ਸਕੱਤਰ ਰਮੇਸ਼ ਕੁਮਾਰ, ਵਿਸ਼ਵਾਸ ਅਗਰਵਾਲ ਤੇ ਰਾਜੇਸ਼ ਅਰੋੜਾ ਹਾਜ਼ਰ ਰਹੇ।