v> ਜਤਿੰਦਰ ਪੰਮੀ, ਜਲੰਧਰ : ਜ਼ਿਲ੍ਹੇ 'ਚ ਕੋਰੋਨਾ ਵਾਇਰਸ ਮਹਾਮਾਰੀ ਨਾਲ ਹੋਣ ਵਾਲੀਆਂ ਮੌਤਾਂ ਦਾ ਗ੍ਰਾਫ ਫਿਰ ਵੱਧਣ ਲੱਗਾ ਹੈ। ਪਿਛਲੇ ਤਿੰਨ ਚਾਰ ਦਿਨਾਂ ਤੋਂ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ ਹੈ। ਐਤਵਾਰ ਨੂੰ ਕੋਰੋਨਾ ਨੇ 12 ਮਰੀਜ਼ਾਂ ਦੀ ਜਾਨ ਲੈ ਲਈ ਤੇ 732 ਲੋਕਾਂ ਨੂੰ ਆਪਣੀ ਗ੍ਰਿਫਤ ਵਿਚ ਲਿਆ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 732 ਲੋਕਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ। ਇਨ੍ਹਾਂ 'ਚੋਂ ਕੁਝ ਮਰੀਜ਼ ਬਾਹਰਲੇ ਜ਼ਿਲ੍ਹਿਆਂ ਤੇ ਸੂਬਿਆਂ ਤੋਂ ਵੀ ਹਨ। ਕੋਰੋਨਾ ਨਾਲ ਅੱਜ ਇਕ ਦਰਜਨ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 49000 ਤੋਂ ਟੱਪ ਗਈ ਤੇ ਮੌਤਾਂ ਦਾ ਅੰਕੜਾ 1167 ਤਕ ਪੁੱਜ ਗਿਆ।

Posted By: Rajnish Kaur