- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਾਬਾ ਰਾਮ ਦਾਸ ਜੀ ਦੀ ਯਾਦ ਵਿੱਚ 23 ਨਵੰਬਰ ਨੂੰ ਲੱਗੇਗਾ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

ਰੇਸ਼ਮ ਲਾਲ, ਪੰਜਾਬੀ ਜਾਗਰਣ, ਨੂਰਮਹਿਲ : ਸਮਾਜ ਸੇਵਾ ਤੇ ਲੋੜਵੰਦਾਂ ਦੀ ਮਦਦ ਦੇ ਉਦੇਸ਼ ਨਾਲ ਸੰਤ ਬਾਬਾ ਰਾਮ ਦਾਸ ਦੀ ਯਾਦ ’ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 23 ਨਵੰਬਰ ਨੂੰ ਪਿੰਡ ਰਾਮੇਵਾਲ ’ਚ ਲਾਇਆ ਜਾ ਰਿਹਾ ਹੈ। ਇਸ ਸਬੰਧੀ ਸਾਬਕਾ ਸਰਪੰਚ ਜਗਦੀਸ਼ ਸਿੰਘ ਅਨੁਸਾਰ ਇਹ ਕੈਂਪ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਸਾਹਮਣੇ ਲੱਗੇਗਾ, ਜਿਸ ’ਚ ਇਲਾਕੇ ਦੇ ਲੋਕਾਂ ਨੂੰ ਵੱਖ-ਵੱਖ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਰਾਜਨ ਹਸਪਤਾਲ ਫਗਵਾੜਾ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਤੇ ਚਿੱਟੇ ਮੋਤੀਏ ਵਾਲਿਆਂ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਬੀਪੀ ਤੇ ਸ਼ੂਗਰ ਦੇ ਟੈਸਟ ਮੁਫ਼ਤ ਹੋਣਗੇ। ਪ੍ਰਬੰਧਕਾਂ ਅਨੁਸਾਰ ਅੱਖਾਂ ਦੀਆਂ ਬਿਮਾਰੀਆਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ, ਕਿਉਂਕਿ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਆਰਥਿਕ ਪੱਖੋਂ ਕਮਜ਼ੋਰ ਤੇ ਲੋੜਵੰਦ ਪਰਿਵਾਰਾਂ ਨੂੰ ਵੀ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ। ਸਾਬਕਾ ਸਰਪੰਚ ਜਗਦੀਸ਼ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਭਲਾਈ ਦੇ ਉਪਰਾਲੇ ’ਚ ਵੱਧ ਤੋਂ ਵੱਧ ਗਿਣਤੀ ’ਚ ਆਪਣੇ ਪਰਿਵਾਰਕ ਮੈਂਬਰਾਂ, ਬਜ਼ੁਰਗਾਂ ਤੇ ਲੋੜਵੰਦਾਂ ਨੂੰ ਕੈਂਪ ’ਚ ਲੈ ਕੇ ਆਉਣ। ਅੱਖਾਂ ਮਨੁੱਖੀ ਜੀਵਨ ਦਾ ਅਨਮੋਲ ਅੰਗ ਹਨ, ਇਸ ਲਈ ਸਮੇਂ-ਸਮੇਂ ਸਿਰ ਇਨ੍ਹਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮੁਫ਼ਤ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਸਮਾਜ ਸੇਵਾ ਦੇ ਇਸ ਕੰਮ ’ਚ ਆਪਣਾ ਸਾਥ ਦੇਣ।