- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਰੂਪਰਾ (ਠੇਕੇਦਾਰ), ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਸਵਰਗਵਾਸੀ ਦਲਜੀਤ ਸਿੰਘ ਰੂਪਰਾ ਨਮਿਤ ਰੱਖੇ ਗਏ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਮੁਹੱਲਾ ਆਜ਼ਾਦ ਨਗਰ ਵਿਖੇ ਪਾਏ ਗਏ। ਇਸ ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਵਿਖੇ ਕਰਵਾਇਆ ਗਿਆ।
ਇਸ ਮੌਕੇ ਬਾਬਾ ਲਾਲ ਸਿੰਘ ਭੇਵੇ ਵਾਲਿਆਂ ਦੇ ਜਥੇ ਅਤੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਜਥੇ ਵੱਲੋਂ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਗੁਰਬਾਣੀ ਦੇ ਹਵਾਲੇ ਦਿੰਦਿਆਂ ਸੰਗਤਾਂ ਨੂੰ ਜ਼ਿੰਦਗੀ ਅਤੇ ਮੌਤ ਦੇ ਅਟੱਲ ਫਲਸਫੇ ਬਾਰੇ ਚਾਨਣਾ ਪਾਇਆ। ਇਸ ਤੋਂ ਪਹਿਲਾਂ ਪੰਜਾਬ ਇਨਫੋਟੈੱਕ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਵੱਲੋਂ ਪਰਮਿੰਦਰ ਸਿੰਘ ਰੂਪਰਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਸ਼ਰਧਾਂਜਲੀ ਭੇਟ ਕਰਦਿਆਂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਦਲਜੀਤ ਸਿੰਘ ਰੂਪਰਾ ਇੱਕ ਨੇਕ, ਇਮਾਨਦਾਰ ਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ। ਗੁਰੂ ਘਰ ਦੇ ਪ੍ਰਬੰਧਾਂ ਤੇ ਸਮਾਜ ਭਲਾਈ ਦੇ ਕੰਮਾਂ ’ਚ ਉਨ੍ਹਾਂ ਵੱਲੋਂ ਪਾਇਆ ਯੋਗਦਾਨ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਤੁਰ ਜਾਣ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸ਼ਾਹਕੋਟ ਇਲਾਕੇ ਨੇ ਵੀ ਇਕ ਚੰਗਾ ਮਨੁੱਖ ਗੁਆ ਲਿਆ ਹੈ। ਸਟੇਜ ਸੰਚਾਲਨ ਕਰਦਿਆਂ ਰਾਮਗੜ੍ਹੀਆ ਸਕੂਲ ਦੇ ਪ੍ਰਧਾਨ ਤਰਲੋਕ ਸਿੰਘ ਰੂਪਰਾ ਨੇ ਵੱਖ-ਵੱਖ ਸੰਸਥਾਵਾਂ ਵੱਲੋਂ ਭੇਜੇ ਸ਼ੋਕ ਮਤੇ ਪੜ੍ਹੇ ਤੇ ਪਰਿਵਾਰ ਵੱਲੋਂ ਇਸ ਦੁੱਖ ਦੀ ਘੜੀ ’ਚ ਸ਼ਾਮਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ, ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਪਵਨ ਪੁਰੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਕਾਰ ਸਿੰਘ ਚੱਠਾ, ਪ੍ਰਵੀਨ ਗਰੋਵਰ ਐੱਮਸੀ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਬੂਟਾ ਸਿੰਘ ਕਲਸੀ ਐੱਮਸੀ, ਜਤਿੰਦਰਪਾਲ ਬੱਲਾ ਸਾਬਕਾ ਐੱਮਸੀ, ਸੀਨੀਅਰ ਕਾਂਗਰਸੀ ਆਗੂ ਟਿੰਪੀ ਕੁਮਰਾ, ਜਸਵਿੰਦਰ ਸਿੰਘ ਪੋਪਲੀ ਸ਼ਹਿਰੀ ਪ੍ਰਧਾਨ, ਸੁਰਜੀਤ ਸਿੰਘ ਸ਼ੰਟੀ ਸੀਚੇਵਾਲ, ਮਨਜੀਤ ਸਿੰਘ ਡਾਇਰੈਕਟਰ, ਭਾਜਪਾ ਆਗੂ ਰਵੀਸ਼ ਗੋਇਲ, ਅਨਿਲ ਗੋਇਲ, ਡਾ. ਅਰਵਿੰਦਰ ਸਿੰਘ ਰੂਪਰਾ, ਹਰਦੇਵ ਸਿੰਘ ਪੀਟਾ ਸਾਬਕਾ ਐੱਮਸੀ, ਅੰਮ੍ਰਿਤ ਲਾਲ ਕਾਕਾ, ਸ਼ਰਨਜੀਤ ਸਿੰਘ ਖਾਲਸਾ, ਜਸਵੀਰ ਸਿੰਘ ਸਿੰਧੜ, ਕੁਲਦੀਪ ਸਿੰਘ ਸੰਧੂ, ਪਰਮਜੀਤ ਸਿੰਘ ਝੀਤਾ, ਹਰਭਜਨ ਸਿੰਘ ਰੂਪਰਾ, ਗੁਰਮੁੱਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪਰਮਜੀਤ ਸਿੰਘ ਖਾਲਸਾ, ਮਨਜੀਤ ਸਿੰਘ ਸੈਦਪੁਰ, ਸ਼ਹਿਰੀ ਕਾਂਗਰਸ ਪ੍ਰਧਾਨ ਲਛਮਣ ਸੋਬਤੀ, ਮੇਜਰ ਸਿੰਘ ਮੰਡ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਐਡਵੋਕੇਟ ਸ਼ਿਵਕਰਨ ਮਲਹੋਤਰਾ, ਕੁਲਦੀਪ ਸਿੰਘ ਦੀਦ, ਬਲਜਿੰਦਰ ਸਿੰਘ ਖਿੰਡਾ, ਅਮਿਤ ਮਲਹੋਤਰਾ, ਭਾਈ ਨਾਹਰ ਸਿੰਘ, ਮਨਜੀਤ ਸਿੰਘ ਸੱਤਾ, ਹਰਪਾਲ ਸਿੰਘ ਰੂਪਰਾ, ਧਰਮਿੰਦਰ ਸਿੰਘ ਰੂਪਰਾ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।