ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਮਾਨ ਸਰਕਾਰ ਨਾਲ ਆਰ ਪਾਰ ਦੇ ਸੰਘਰਸ਼ ਦਾ ਐਲਾਨ
Publish Date: Sun, 30 Aug 2026 09:01 PM (IST)
Updated Date: Mon, 31 Aug 2026 07:49 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ: ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਨੰਬਰਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਸਮੇਂ 13 ਨੁਕਾਤੀ ਏਜੰਡੇ ’ਚ ਗਾਰੰਟੀ ਦਿੱਤੀ ਗਈ ਸੀ, ਨੂੰ ਲਾਗੂ ਕਰਵਾਉਣ ਲਈ ਪਿਛਲੇ ਸਾਢੇ ਚਾਰ ਸਾਲ ਤੋਂ ਪੰਜਾਬ ਸਰਕਾਰ ਨਾਲ ਸੰਪਰਕ ਵਿਚ ਰਹਿਣ ਦੇ ਬਾਵਜੂਦ ਵੀ ਲਾਗੂ ਨਾ ਹੋਣ ਕਾਰਨ ਪੰਜਾਬ ਦੇ ਸਮੁਚੇ ਨੰਬਰਦਾਰ ਭਾਈਚਾਰੇ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖਿਲਾਫ ਅੰਤਾਂ ਦਾ ਰੋਸ ਹੈ। ਇਸ ਸਬੰਧੀ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੌਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ’ਚ ਸਮੂਹ ਪੰਜਾਬ ਬਾਡੀ ਦੇ ਅਹੁਦੇਦਾਰਾਂ, ਜ਼ਿਲ੍ਹਿਆਂ ਤਹਿਸੀਲਾਂ ਦੇ ਅਹੁਦੇਦਾਰਾਂ ਨੇ ਇਕ ਸੁਰ ਹੁੰਦਿਆਂ ਫੈਸਲਾ ਕੀਤਾ ਕਿ ਹੁਣ ਸਰਕਾਰ ਨਾਲ ਆਰ ਪਾਰ ਦੇ ਸੰਘਰਸ਼ ਤੋਂ ਬਿਨਾਂ ਕੋਈ ਹੱਲ ਨਜ਼ਰ ਨਹੀਂ ਆ ਰਿਹਾ। ਇਸ ਲਈ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ 5 ਅਕਤੂਬਰ ਨੂੰ ਕੀਤਾ ਜਾਵੇਗਾ। ਇਸ ਮੌਕੇ ਸੂਬਾ ਕਾਰਜਕਾਰੀ ਪ੍ਰਧਾਨ ਗਲੌਲੀ ਤੇ ਸੂਬਾ ਸਕਤਰ ਜਨਰਲ ਰਸ਼ਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਹਰਕੰਵਲ ਸਿੰਘ ਮੁੰਧ ਜਲੰਧਰ, ਸੀਨੀ ਮੀਤ ਪ੍ਰਧਾਨ ਹੁਸਿਆਰ ਸਿੰਘ ਝੰਡੇਰ, ਦਰਸਨ ਸਿੰਘ ਮਾਲਵਾ ਖਜ਼ਾਨਚੀ, ਮੀਤ ਪ੍ਰਧਾਨ ਹਰਪਾਲ ਸਿੰਘ ਪੰਨੂ, ਕਰਮਜੀਤ ਸਿੰਘ ਨਮੋਲ ਜ਼ਿਲ੍ਹਾ ਪ੍ਰਧਾਨ ਸੰਗਰੂਰ ਨੇ ਕਿਹਾ ਕਿ ਸਾਢੇ ਚਾਰ ਸਾਲ ਤੋਂ ਮੁੱਖ ਮੰਤਰੀ ਨਾਲ ਮੀਟਿੰਗ ਮੰਗ ਰਹੇ ਹਾਂ ਪਰ ਅਜੇ ਤੱਕ ਮੀਟਿੰਗ ਦਾ ਟਾਇਮ ਨਹੀਂ ਦਿੱਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਸਿੰਘ ਮਾਣਕੀ, ਚਰਨਜੀਤ ਸਿੰਘ ਕਰਤਾਰਪੁਰ ਮੁੱਖ ਬੁਲਾਰਾ, ਸੀਨੀ ਮੀਤ ਪ੍ਰਧਾਨ ਪਿਆਰਾ ਸਿੰਘ , ਵਰਿੰਦਰ ਕੁਮਾਰ ਚੌਧਰੀ ਜ਼ਿਲ੍ਹਾ ਪ੍ਰਧਾਨ, ਸ਼ਿੰਗਾਰਾ ਸਿੰਘ ਸੀਨੀਅਰ ਪ੍ਰਧਾਨ, ਹਰਵੰਤ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਸਹਿਰ, ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਦੇਵ ਲਾਲ ਜ਼ਿਲ੍ਹਾ ਪ੍ਰਧਾਨ ਜਲੰਧਰ, ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ, ਮੇਜਰ ਸਿੰਘ ਸ਼ਾਹਕੋਟ,ਹਰਨੇਕ ਸਿੰਘ ਲੋਹੀਆਂ,ਭਜਨ ਸਿੰਘ ਕਰਤਾਰਪੁਰ, ਅਮ੍ਰਿੰਤਪਾਲ ਸਿੰਘ ਆਦਮਪੁਰ, ਮਨਜੀਤ ਸਿੰਘ, ਕੁਲਵੰਤ ਸਿੰਘ ਭੋਗਪੁਰ, ਰਘੁਬੀਰ ਸਿੰਘ ਮਹਿਤਪੁਰ ਜਸਵਿੰਦਰ ਸਿੰਘ ਸਰਹਾਲੀ ਆਦਿ ਹਾਜ਼ਰ ਸਨ।