ਭੋਗਪੁਰ 'ਚ ਵੱਡਾ ਹਾਦਸਾ ਟਲਿਆ: ਨਵੇਂ ਬੱਸ ਅੱਡੇ ’ਤੇ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, 27 ਯਾਤਰੀ ਵਾਲ-ਵਾਲ ਬਚੇ
ਜਾਣਕਾਰੀ ਅਨੁਸਾਰ, ਜਿਵੇਂ ਹੀ ਬੱਸ ਨਵੇਂ ਬੱਸ ਅੱਡੇ ’ਤੇ ਰੁਕੀ ਤਾਂ ਕੁਝ ਲੋਕਾਂ ਨੇ ਬੱਸ ਦੇ ਹੇਠਲੇ ਹਿੱਸੇ ’ਚੋਂ ਧੂੰਆਂ ਨਿਕਲਦਾ ਦੇਖਿਆ। ਇਸ ਦੀ ਸੂਚਨਾ ਤੁਰੰਤ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਦਿੱਤੀ ਗਈ। ਦੋਵਾਂ ਨੇ ਫੌਰੀ ਕਾਰਵਾਈ ਕਰਦਿਆਂ ਸਾਰੀਆਂ ਸਵਾਰੀਆਂ ਨੂੰ ਬੱਸ ’ਚੋਂ ਸੁਰੱਖਿਅਤ ਬਾਹਰ ਕੱਢ ਲਿਆ।
Publish Date: Mon, 14 Sep 2026 03:33 PM (IST)
Updated Date: Mon, 14 Sep 2026 03:36 PM (IST)
ਗੁਰਪਾਲ ਸਿੰਘ, ਪੰਜਾਬੀ ਜਾਗਰਣ, ਭੋਗਪੁਰ। ਗੁਰਪਾਲ ਸਿੰਘ ਸਾਬੀ ਸੋਮਵਾਰ ਸਵੇਰੇ ਜਲੰਧਰ ਤੋਂ ਦਸੂਹਾ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਜਦੋਂ ਭੋਗਪੁਰ ਦੇ ਨਵੇਂ ਬੱਸ ਅੱਡੇ ’ਤੇ ਪੁੱਜੀ ਤਾਂ ਅਚਾਨਕ ਬੱਸ ਨੂੰ ਅੱਗ ਲੱਗ ਗਈ। ਘਟਨਾ ਸਮੇਂ ਬੱਸ ’ਚ ਕਰੀਬ 27 ਯਾਤਰੀ ਸਵਾਰ ਸਨ। ਇਸ ਦੌਰਾਨ ਯਾਤਰੀਆਂ ’ਚ ਹਫੜਾ-ਦਫੜੀ ਮਚ ਗਈ।
ਜਾਣਕਾਰੀ ਅਨੁਸਾਰ, ਜਿਵੇਂ ਹੀ ਬੱਸ ਨਵੇਂ ਬੱਸ ਅੱਡੇ ’ਤੇ ਰੁਕੀ ਤਾਂ ਕੁਝ ਲੋਕਾਂ ਨੇ ਬੱਸ ਦੇ ਹੇਠਲੇ ਹਿੱਸੇ ’ਚੋਂ ਧੂੰਆਂ ਨਿਕਲਦਾ ਦੇਖਿਆ। ਇਸ ਦੀ ਸੂਚਨਾ ਤੁਰੰਤ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਦਿੱਤੀ ਗਈ। ਦੋਵਾਂ ਨੇ ਫੌਰੀ ਕਾਰਵਾਈ ਕਰਦਿਆਂ ਸਾਰੀਆਂ ਸਵਾਰੀਆਂ ਨੂੰ ਬੱਸ ’ਚੋਂ ਸੁਰੱਖਿਅਤ ਬਾਹਰ ਕੱਢ ਲਿਆ।
ਇਸ ਤੋਂ ਬਾਅਦ ਨਗਰ ਕੌਂਸਲ ਭੋਗਪੁਰ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾ ਲਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਅੱਗ ਲੱਗਣ ਦੇ ਕਾਰਨਾਂ ਅਤੇ ਬੱਸ ਨੂੰ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ।