ਫਿਲੌਰ 'ਚ 'ਆਪ' ਆਗੂ ਸੰਜੇ ਅਟਵਾਲ ਦਾ ਹਾਲ-ਚਾਲ ਜਾਣਨ ਪਹੁੰਚੇ SC ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਤੰਦਰੁਸਤੀ ਦੀ ਕੀਤੀ ਕਾਮਨਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਫਿਲੌਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਗਠਨ ਇੰਚਾਰਜ ਸੰਜੇ ਅਟਵਾਲ ਨਾਲ ਮੁਲਾਕਾਤ ਕੀਤੀ ਅਤੇ ਪਿਛਲੇ ਦਿਨੀਂ ਗਿੱਟੇ ਦਾ ਫ਼ਰੈਕਚਰ ਹੋਣ ਕਾਰਨ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ।
Publish Date: Tue, 18 Aug 2026 03:38 PM (IST)
Updated Date: Tue, 18 Aug 2026 03:40 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਫਿਲੌਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਗਠਨ ਇੰਚਾਰਜ ਸੰਜੇ ਅਟਵਾਲ ਨਾਲ ਮੁਲਾਕਾਤ ਕੀਤੀ ਅਤੇ ਪਿਛਲੇ ਦਿਨੀਂ ਗਿੱਟੇ ਦਾ ਫ਼ਰੈਕਚਰ ਹੋਣ ਕਾਰਨ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ।
ਆਗੂਆਂ ਨੇ ਸੰਜੇ ਅਟਵਾਲ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਫਿਲੌਰ ਦੇ ਸਾਬਕਾ ਹਲਕਾ ਇੰਚਾਰਜ ਅਤੇ ਮੁੱਖ ਸੇਵਾਦਾਰ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।