- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਮੇਂ 1 ਜੁਲਾਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤਕ ਜਾਰੀ ਰਹਿਣਗੇ। ਉਨ੍ਹਾਂ ਸਾਰੇ ਸੇਵਾ ਕੇਂਦਰਾਂ ਨੂੰ ਹਦਾਇਤ ਕੀਤੀ ਕਿ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਮ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਖੇ ਨਵੇਂ ਸਮੇਂ ਬਾਰੇ ਸੂਚਨਾ ਬੋਰਡਾਂ ਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ ਜਾਵੇ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਜੁਲਾਈ ਤੋਂ ਜ਼ਿਲ੍ਹਾ ਪਟਿਆਲਾ ਸਮੇਤ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਦਾ ਕੰਮਕਾਜ ਮੁੜ ਆਮ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੀਟ ਵੇਵ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਆਰਜ਼ੀ ਤੌਰ ’ਤੇ ਸਵੇਰੇ 7:30 ਤੋਂ ਦੁਪਹਿਰ 3:30 ਵਜੇ ਤਕ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਆਮ ਕੰਮਕਾਜ ਦੇ ਸਮੇਂ ਬਹਾਲ ਕੀਤੇ ਜਾਣ ਉਪਰੰਤ ਸੇਵਾ ਕੇਂਦਰਾਂ ਦਾ ਸਮਾਂ ਵੀ ਮੁੜ ਸਵੇਰੇ 9 ਤੋਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ।