ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 14 ਤੋਂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Fri, 13 Mar 2026 06:24 PM (IST)
Updated Date: Fri, 13 Mar 2026 06:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਹਾਕੀ ਪੰਜਾਬ ਵਲੋਂ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ (ਸਬ ਜੂਨੀਅਰ ਲੜਕੇ ਤੇ ਲੜਕੀਆਂ) 14 ਮਾਰਚ ਤੋਂ 17 ਮਾਰਚ ਤੱਕ ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਨ ਕੋਹਲੀ ਤੇ ਜਨਰਲ ਸਕੱਤਰ ਅਮਰੀਕ ਸਿੰਘ ਪੁਆਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 17 ਸਾਲ ਤੋਂ ਘੱਟ ਉਮਰ ਵਰਗ (1-1-2010 ਤੋਂ ਬਾਅਦ ਜਨਮੇ) ਦੇ ਲੜਕੇ ਤੇ ਲੜਕੀਆਂ ਹਿੱਸਾ ਲੈਣਗੇ। ਇਹ ਚੈਂਪੀਅਨਸ਼ਿਪ ਰਾਊਂਡ ਗਲਾਸ ਸਪੋਰਟਸ ਦੀ ਸਹਾਇਤਾ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀਆਂ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਚੈਂਪੀਅਨਸ਼ਿਪ ਦੌਰਾਨ ਮੈਚ ਨਾਕ ਆਊਟ ਦੇ ਆਧਾਰ ’ਤੇ ਖੇਡੇ ਜਾਣਗੇ। ਇਸ ਚੈਂਪੀਅਨਸ਼ਿਪ ਦੇ ਮੈਚਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਾਕੀ ਇੰਡੀਆ ਦੇ ਮਾਨਤਾ ਪ੍ਰਾਪਤ ਅੰਪਾਇਰ ਤੇ ਤਕਨੀਕੀ ਅਧਿਕਾਰੀ ਡਿਊਟੀ ਨਿਭਾਉਣਗੇ। ਇਸ ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲੇ 17 ਮਾਰਚ ਨੂੰ ਖੇਡੇ ਜਾਣਗੇ। ਇਸ ਚੈਂਪੀਅਨਸ਼ਿਪ ਦੌਰਾਨ ਪੰਜਾਬ ਸਬ ਜੂਨੀਅਰ ਟੀਮਾਂ ਦੀ ਚੋਣ ਕੀਤੀ ਜਾਵੇਗੀ ਜੋ ਕਿ ਪਹਿਲੀ ਅਪ੍ਰੈਲ ਤੋਂ ਹੋਣ ਵਾਲੀਆਂ ਹਾਕੀ ਇੰਡੀਆ ਸਬ ਜੂਨੀਅਰ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ’ਚ ਹਿੱਸਾ ਲੈਣਗੀਆਂ।