ਪੈਨਸ਼ਨਰਜ਼ ਨਾਲ ਧੱਕਾ ਕਰ ਰਹੀ ਹੈ ਸਰਕਾਰ
ਪੰਜਾਬ ਸਟੇਟ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਨੇ ਮੰਗਾਂ ਸਬੰਧੀ ਕੀਤੀ ਮੀਟਿੰਗ
Publish Date: Sat, 28 Feb 2026 08:20 PM (IST)
Updated Date: Sat, 28 Feb 2026 08:22 PM (IST)
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਆਪਣੇ ਦਫਤਰ ਮਕਸੂਦਾਂ ’ਚ ਮੀਟਿੰਗ ਕੀਤੀ। ਮੀਟਿੰਗ ’ਚ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਜ਼ ਦੀਆਂ ਲਟਕਾਈਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ, ਜਨਰਲ ਸਕੱਤਰ ਮਾਸਟਰ ਮਨੋਹਰ ਲਾਲ, ਪ੍ਰੈੱਸ ਸਕੱਤਰ ਜੁਗਿੰਦਰ ਸਿੰਘ ਤੇ ਹੋਰ ਆਗੂ ਮੀਟਿੰਗ ’ਚ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ ਵਡੇਰੀ ਉਮਰ ’ਚ ਪੈਨਸ਼ਨਰਜ਼ ਨੂੰ ਦਵਾਈਆਂ ਲਈ ਪੈਸਿਆਂ ਦੀ ਸਖਤ ਜ਼ਰੂਰਤ ਹੁੰਦੀ ਹੈ ਪ੍ਰੰਤੂ ਸਰਕਾਰ ਪੈਨਸ਼ਨਰਜ਼ ਨਾਲ ਮੁਲਾਜ਼ਮਾਂ ਵਾਂਗ ਧੱਕਾ ਕਰ ਰਹੇ ਹੈ। ਆਗੂਆਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਕੋਈ ਵੀ ਲਾਭ ਦੇ ਕੇ ਮੰਗ ਪੂਰੀ ਨਹੀਂ ਕੀਤੀ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੇ ਬਣੇ ਸਾਡੇ ਫਰੰਟ ਨਾਲ ਰਲ ਕੇ ਸੰਘਰਸ਼ ਕੀਤਾ ਜਾਵੇਗਾ ਤਾਂ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਪੈਨਸ਼ਨਰਜ਼ ਦੀਆਂ ਅਣਗੌਲੀਆਂ ਮੰਗਾਂ ਨੂੰ ਮਨਾਇਆ ਜਾ ਸਕੇ।