Strike in Punjab : ਪੰਜਾਬ 'ਚ ਤਹਿਸੀਲਦਾਰਾਂ ਵੱਲੋਂ 19 ਅਗਸਤ ਤੋਂ ਹੜਤਾਲ ਦਾ ਐਲਾਨ, ਜਾਣੋ ਕੀ ਹੈ ਵਜ੍ਹਾ
Strike in Punjab : 19 ਅਗਸਤ ਯਾਨੀ ਸੋਮਵਾਰ ਤੋਂ ਮਾਲ ਅਫਸਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਮੂਹਕ ਛੁੱਟੀ ’ਤੇ ਜਾ ਰਹੇ ਹਨ ਜਿਸ ਕਾਰਨ ਆਮ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ’ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Publish Date: Sat, 17 Aug 2024 04:47 PM (IST)
Updated Date: Sat, 17 Aug 2024 05:04 PM (IST)
ਸੀਨੀਅਰ ਰਿਪੋਰਟਰ, ਜਲੰਧਰ : ਪੰਜਾਬ ਸਰਕਾਰ (Punjab Govt) ਤੇ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਇਕ ਵਾਰ ਫਿਰ ਆਹਮੋ-ਸਾਹਮਣੇ ਆ ਗਏ ਹਨ। ਇਕ ਵਾਰ ਫਿਰ ਤੋਂ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਵੱਲੋਂ ਸਮੂਹਕ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਿਕ 19 ਅਗਸਤ ਯਾਨੀ ਸੋਮਵਾਰ ਤੋਂ ਮਾਲ ਅਫਸਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਮੂਹਕ ਛੁੱਟੀ ’ਤੇ ਜਾ ਰਹੇ ਹਨ ਜਿਸ ਕਾਰਨ ਆਮ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ’ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਬਕਾਈਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਕੋਈ ਮੰਗਾਂ ਨੂੰ ਲੈ ਕੇ ਗੌਰ ਨਹੀਂ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਤਹਿਸੀਲਦਾਰਾਂ ਵਿੱਚੋਂ ਪੀਸੀਐਸ ਕਾਡਰ ਲਈ ਨੋਮੀਨੇਸ਼ਨ ਵਾਸਤੇ ਸਾਲ 2021 ਅਤੇ 2022 ਸਬੰਧੀ ਪੈਂਡਿੰਗ ਪਏ ਪੈਨਲ ਨੂੰ ਭੇਜਣ ਬਾਰੇ
ਤਹਿਸੀਲਦਾਰ ਤਹਿਸੀਲ ਦਫਤਰਾਂ ’ਚ ਸੁਰੱਖਿਆ ਕਰਮਚਾਰੀ ਦੇਣ ਸਬੰਧੀ
ਰੈਵੀਨਿਊ ਅਫਸਰਾਂ ਨੂੰ ਸਰਕਾਰੀ ਗੱਡੀਆਂ ਦੇਣ ਸਬੰਧੀ
ਚਾਰਜਸੀਟਾਂ ਨੂੰ ਦਾਖਲ ਦਫਤਰ ਕਰਨ ਬਾਰੇ
ਜ਼ਿਲ੍ਹਾ ਪੱਧਰ ਤੇ ਲੀਗਲ ਸੈਲ ਸਥਾਪਿਤ ਕਰਨ ਸੰਬਧੀ
ਐਸਐਫਟੀ ਦੀ ਅਦਾਇਗੀ ਸੰਬਧੀ