ਹਜ਼ਾਰ-ਹਜ਼ਾਰ ਰੁਪਏ ਦੇਣ ਦਾ ਵਾਅਦਾ ਭੁੱਲੀ ਸਰਕਾਰ : ਸੰਧੂ
ਪੰਜਾਬ ਦੇ ਵੋਟਰ ਹੁਣ ਆਮ ਪਾਰਟੀਆਂ ਦੀਆਂ ਗੱਲਾਂ ’ਚ ਨਹੀਂ ਆਉਣਗੇ: ਰਜਿੰਦਰ ਸੰਧੂ
Publish Date: Tue, 24 Feb 2026 08:12 PM (IST)
Updated Date: Tue, 24 Feb 2026 08:16 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਲਕਾ ਫਿਲੌਰ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਧੀਆਂ ਭੈਣਾਂ ਲਈ ਇਕ ਹਜ਼ਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ। ਸੰਧੂ ਨੇ ਮਾਨ ਸਰਕਾਰ ’ਤੇ ਸਖਤ ਵਾਰ ਕਰਦਿਆਂ ਕਿਹਾ ਕਿ ਹੁਣ ਸਰਕਾਰ ਡਰਾਮੇਬਾਜ਼ੀ ਕਰ ਰਹੀ ਹੈ। ਜੇਕਰ ਮਾਨ ਸਰਕਾਰ ਨੇ ਧੀਆਂ ਭੈਣਾਂ ਦੇ ਖਾਤੇ ’ਚ ਵਾਅਦੇ ਮੁਤਾਬਕ 50,000 ਰੁਪਏ ਪਾ ਦਿੱਤੇ ਹੁੰਦੇ ਤਾਂ ਲੋਕਾਂ ਨੂੰ ਲਾਭ ਮਿਲਦਾ। ਇਸ ਕਾਰਨ ਹੁਣ ਪੰਜਾਬ ਵਾਸੀ ਆਮ ਪਾਰਟੀਆਂ ਦੀਆਂ ਗੱਲਾਂ ’ਚ ਨਹੀਂ ਆਉਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਆਪਣਾ ਵੋਟ ਸਿੱਖਿਆ ਦੇਣਗੇ ਤੇ ਪਿੰਡਾਂ ਦੇ ਵਿਕਾਸ ਕਾਰਜ ਨਾ ਕਰਵਾਉਣ ਵਾਲੀਆਂ ਪਾਰਟੀਆਂ ਨੂੰ ਸਬਕ ਸਿਖਾਉਣਗੇ। ਰਜਿੰਦਰ ਸੰਧੂ ਨੇ ਕਿਹਾ ਕਿ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।