- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਜੇ ਪਾਸੇ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪੰਜਾਬ ਦੀ ਆਬੋ-ਹਵਾ ਵਿਗੜਦੀ ਜਾ ਰਹੀ ਹੈ। ਸੂਬੇ ਦੇ ਤਿੰਨ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 200 ਤੋਂ ਪਾਰ ਬਣਿਆ ਹੋਇਆ ਹੈ, ਜਦੋਂ ਕਿ ਚਾਰ ਪ੍ਰਮੁੱਖ ਸ਼ਹਿਰਾਂ ਵਿੱਚ AQI 100 ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਸਿਰਫ਼ ਰੂਪਨਗਰ ਜ਼ਿਲ੍ਹਾ ਹੀ ਆਮ ਸਥਿਤੀ ਵਿੱਚ ਹੈ।

ਡਿਜੀਟਸ ਡੈਸਕ, ਜਲੰਧਰ। ਪੰਜਾਬ ਵਿੱਚ ਠੰਢ ਦਾ ਅਸਰ ਦਿਖਾਈ ਦੇਣ ਲੱਗਾ ਹੈ। ਅੱਜ ਸ਼ੁੱਕਰਵਾਰ ਸਵੇਰੇ ਸੂਬੇ ਦਾ ਘੱਟੋ-ਘੱਟ ਤਾਪਮਾਨ 5.2 ਡਿਗਰੀ ਦਰਜ ਕੀਤਾ ਗਿਆ, ਜੋ ਕਿ ਫਰੀਦਕੋਟ ਵਿੱਚ ਰਿਹਾ। ਇਸ ਦੇ ਨਾਲ ਹੀ ਹੁਣ ਸੂਬੇ ਵਿੱਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਰਹੇਗਾ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸ਼ਨੀਵਾਰ ਨੂੰ ਵੀ ਮੌਸਮ ਅਜਿਹਾ ਹੀ ਬਣਿਆ ਰਹੇਗਾ।
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਅਤੇ ਭਲਕੇ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।
27 ਨਵੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
28 ਨਵੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਘੱਟ ਰਹਿ ਸਕਦੀ ਹੈ। ਸੜਕਾਂ ਅਤੇ ਹਾਈਵੇਅ 'ਤੇ ਚੱਲਣ ਵਾਲਿਆਂ ਨੂੰ ਚੌਕਸ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਫਿਲਹਾਲ ਐਤਵਾਰ ਤੋਂ ਬਾਅਦ ਹਾਲਾਤ ਆਮ ਵਾਂਗ ਹੁੰਦੇ ਨਜ਼ਰ ਆ ਰਹੇ ਹਨ।
ਸੂਬੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਬਣਿਆ ਹੋਇਆ ਹੈ, ਹਾਲਾਂਕਿ ਬੀਤੇ ਦਿਨ ਦੇ ਮੁਕਾਬਲੇ ਹਲਕਾ ਸੁਧਾਰ ਹੋਇਆ ਹੈ। ਖੰਨਾ ਵਿੱਚ AQI 300 ਤੋਂ ਪਾਰ ਪਹੁੰਚ ਗਿਆ ਸੀ, ਜੋ ਹੁਣ 300 ਤੋਂ ਹੇਠਾਂ ਆਇਆ ਹੈ। ਜਾਣੋ ਕਿਸ ਸ਼ਹਿਰ ਵਿੱਚ ਕਿੰਨਾ AQI ਦਰਜ ਕੀਤਾ ਗਿਆ—
ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਕੇਂਦਰ ਵੱਲੋਂ ਅੱਜ ਜਾਰੀ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਘੱਟੋ-ਘੱਟ ਤਾਪਮਾਨ ਕੱਲ੍ਹ ਦੇ ਮੁਕਾਬਲੇ 0.1 ਡਿਗਰੀ ਵਧ ਕੇ ਲਗਭਗ ਆਮ ਵਾਂਗ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 5.2 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਮੁੱਖ ਸ਼ਹਿਰਾਂ ਵਿੱਚ ਲੁਧਿਆਣਾ ਦਾ ਤਾਪਮਾਨ 7.8 ਡਿਗਰੀ, ਪਟਿਆਲਾ ਦਾ 9.7 ਡਿਗਰੀ, ਚੰਡੀਗੜ੍ਹ ਦਾ 9.8 ਡਿਗਰੀ ਅਤੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਰਿਹਾ। ਇਸ ਤੋਂ ਇਲਾਵਾ ਬਠਿੰਡਾ ਵਿੱਚ 7.4 ਡਿਗਰੀ, ਗੁਰਦਾਸਪੁਰ ਵਿੱਚ 11.6 ਡਿਗਰੀ, ਬਰਨਾਲਾ ਵਿੱਚ 12.1 ਡਿਗਰੀ ਅਤੇ ਸਲੈਰਨ (ਹੁਸ਼ਿਆਰਪੁਰ) ਵਿੱਚ 12.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ, ਹਾਲਾਂਕਿ ਸੂਬੇ ਵਿੱਚ ਤਾਪਮਾਨ ਆਮ ਦੇ ਆਸ-ਪਾਸ ਹੀ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 29.4 ਡਿਗਰੀ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਦੋਂ ਕਿ ਫਰੀਦਕੋਟ ਵਿੱਚ 27.5 ਡਿਗਰੀ, ਰੋਪੜ ਵਿੱਚ 27.4 ਡਿਗਰੀ, ਪਟਿਆਲਾ ਵਿੱਚ 26.4 ਡਿਗਰੀ ਅਤੇ ਸੰਗਰੂਰ ਵਿੱਚ 26.2 ਡਿਗਰੀ ਰਿਹਾ।
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ, ਮੁਹਾਲੀ ਵਿੱਚ 25.1 ਡਿਗਰੀ ਅਤੇ ਅੰਮ੍ਰਿਤਸਰ ਵਿੱਚ 24.9 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਪਠਾਨਕੋਟ ਵਿੱਚ ਤਾਪਮਾਨ ਸਭ ਤੋਂ ਘੱਟ 19.9 ਡਿਗਰੀ ਦਰਜ ਕੀਤਾ ਗਿਆ, ਜਿੱਥੇ 24 ਘੰਟਿਆਂ ਦੇ ਅੰਦਰ 5.5 ਡਿਗਰੀ ਦੀ ਸਭ ਤੋਂ ਵੱਡੀ ਗਿਰਾਵਟ ਦੇਖੀ ਗਈ।