- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬੇ ਕੇ ਦੇ ਦੋਹਾਂ ਸਕੂਲਾਂ ਵਿਖੇ ਮਨਾਇਆ ਗਿਆ ਵਿਸ਼ਵ ਪੰਜਾਬੀ ਦਿਵਸ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਜਲੰਧਰ-ਫਿਰੋਜ਼ਪੁਰ ਰਾਸ਼ਟਰੀ ਮਾਰਗ ’ਤੇ ਸਥਿਤ ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਜ਼ਿਲ੍ਹਾ ਜਲੰਧਰ ’ਚ ਸਵ. ਸੰਤ ਬਾਬਾ ਨਾਹਰ ਸਿੰਘ ਤੇ ਸੰਤ ਬਾਬਾ ਕਪੂਰ ਸਿੰਘ ਜੀ ਦੇ ਅਸ਼ੀਰਵਾਦ ਨਾਲ ਪੰਜਾਬੀ ਸਾਹਿਤ ਦੇ ਪਹਿਲੇ ਮਹਾਨ ਕਵੀ ਅਤੇ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਮਨਾਇਆ ਗਿਆ। ਆਪਣੀ ਮਾਂ ਬੋਲੀ ਪੰਜਾਬੀ ਨੂੰ ਸਨਮਾਨ ਦੇਣ ਲਈ ਵਿਸ਼ੇਸ਼ ਤੌਰ ’ਤੇ ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਬਾਬਾ ਫ਼ਰੀਦ ਜੀ ਦੇ ਰਚੇ ਸਲੋਕ ਉਚਾਰਨ, ਪੰਜਾਬੀ ਮੁਹਾਰਨੀ ਆਦਿ ਦੀ ਪੇਸ਼ਕਾਰੀ ਨਾਲ ਪੰਜਾਬੀਅਤ ਨੂੰ ਦਰਸਾਇਆ ਗਿਆ। ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੱਲੋਂ‘ ਮੇਰੇ ਲਈ ਪੰਜਾਬੀ ਕੀ ਹੈ’? ਦੇ ਵਿਸ਼ੇ ’ਤੇ ਵਿਚਾਰ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਪੜ੍ਹਨ ਲਈ ਉਤਸ਼ਾਹਿਤ ਕਰਨ ਲਈ ਸਬੰਧਿਤ ਪੁਸਤਕਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਕੂਲ ਐੱਮ.ਡੀ ਜਨਾਬ ਸੱਦਾਮ ਖਾਨ, ਅਮਰਜੀਤ ਕੌਰ, ਨੀਤੀਮਾ ਪੁਰੀ ਪ੍ਰਿੰਸੀਪਲ ਵੱਲੋਂ ਸੰਬੋਧਨ ਵਿੱਚ ਕਿਹਾ ਗਿਆ ਕਿ ਮਾਂ ਬੋਲੀ ਸਾਡੀ ਰੂਹ ਹੈ, ਜਿਸ ਨੂੰ ਸਾਡੀ ਸ਼ਖਸੀਅਤ ਤੋਂ ਅਲੱਗ ਨਹੀਂ ਕੀਤਾ ਜਾ ਸਕਦਾ।