ਪੰਜਾਬੀ ਸਾਹਿਤਕ ਮੁਕਾਬਲੇ-2026 ਕਰਵਾਏ
ਪੰਜਾਬੀ ਸਾਹਿਤ-ਸਭਾ ਵੱਲੋਂ ਪੰਜਾਬੀ ਸਾਹਿਤਕ ਮੁਕਾਬਲੇ -2026 ਕਰਵਾਏ
Publish Date: Tue, 03 Mar 2026 06:31 PM (IST)
Updated Date: Tue, 03 Mar 2026 06:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਧੀਨ ਪੰਜਾਬੀ ਸਾਹਿਤ ਸਭਾ ਵੱਲੋਂ ਕੋਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਕਵਿਤਾ, ਲੇਖ ਤੇ ਕਹਾਣੀ ਲਿਖਣ ਦੇ ਅੰਤਰ-ਵਿਭਾਗੀ ਮੁਕਾਬਲੇ ਕਰਵਾਏ ਗਏ। ਲਗਭਗ 60 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਹੋਰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਵਿਤਾ, ਲੇਖ ਤੇ ਕਹਾਣੀ ਮੁਕਾਬਲਿਆਂ ’ਚ ਐੱਮਏ, ਬੀਏ, ਬੀਐੱਸਸੀ, ਬੀ-ਕਾਮ ਤੇ ਬੀਪੀਟੀ ਦੇ ਵਿਦਿਆਰਥੀਆਂ ਨੇ ਪਹਿਲੇ, ਦੂਜੇ ਤੇ ਤੀਜੇ ਸਥਾਨ ਹਾਸਲ ਕੀਤੇ। ਪੰਜਾਬੀ ਸਾਹਿਤ ਸਭਾ ਦੇ ਕੋਆਰਡੀਨੇਟਰ ਪ੍ਰੋ. ਕੁਲਦੀਪ ਸੋਢੀ ਨੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੁਕਾਬਲਿਆਂ ਦੀ ਸਫਲਤਾ ਲਈ ਪ੍ਰੋ. ਪ੍ਰੀਤੀ, ਡਾ. ਸੰਦੀਪ ਕੌਰ ਚੀਮਾ, ਪ੍ਰੋ. ਸਾਹਿਲ ਤੇ ਡਾ. ਸੁਖਦੇਵ ਸਿੰਘ ਨਾਗਰਾ ਸਮੇਤ ਸਟਾਫ ਮੈਂਬਰਾਂ ਨੇ ਯੋਗਦਾਨ ਪਾਇਆ।