ਪੰਜਾਬੀ ਗਾਇਕ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ: ਹਾਦਸੇ ’ਚ ਟੁੱਟਿਆ ਹੱਥ, ਹਸਪਤਾਲ ’ਚ ਜੇਰੇ ਇਲਾਜ
ਡਾਕਟਰਾਂ ਦੀ ਨਿਗਰਾਨੀ ਹੇਠ ਸਰਫੂ ਸਦੀਕ ਦਾ ਇਲਾਜ ਜਾਰੀ ਹੈ। ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੁਣ ਉਨ੍ਹਾਂ ਦੀ ਸਿਹਤ ’ਚ ਪਹਿਲਾਂ ਨਾਲੋਂ ਕੁਝ ਸੁਧਾਰ ਹੈ ਅਤੇ ਉਹ ਆਰਾਮ ਕਰ ਰਹੇ ਹਨ।
Publish Date: Mon, 24 Aug 2026 12:36 PM (IST)
Updated Date: Mon, 24 Aug 2026 12:42 PM (IST)
ਅਵਤਾਰ ਚੰਦ, ਪੰਜਾਬੀ ਜਾਗਰਣ, ਨੂਰਮਹਿਲ। ਪੰਜਾਬੀ ਗਾਇਕੀ ਜਗਤ ਨਾਲ ਜੁੜੇ ਪ੍ਰਸਿੱਧ ਗਾਇਕ ਸਰਫੂ ਸਦੀਕ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਵਾਪਰੇ ਇਕ ਹਾਦਸੇ ’ਚ ਉਨ੍ਹਾਂ ਦਾ ਹੱਥ ਟੁੱਟ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਡਾਕਟਰਾਂ ਦੀ ਨਿਗਰਾਨੀ ਹੇਠ ਸਰਫੂ ਸਦੀਕ ਦਾ ਇਲਾਜ ਜਾਰੀ ਹੈ। ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੁਣ ਉਨ੍ਹਾਂ ਦੀ ਸਿਹਤ ’ਚ ਪਹਿਲਾਂ ਨਾਲੋਂ ਕੁਝ ਸੁਧਾਰ ਹੈ ਅਤੇ ਉਹ ਆਰਾਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸਲਾਹ ਅਨੁਸਾਰ ਉਹ ਕੁਝ ਸਮਾਂ ਪੂਰਾ ਆਰਾਮ ਕਰਨਗੇ। ਹਾਦਸੇ ਦੀ ਖ਼ਬਰ ਮਿਲਦੇ ਹੀ ਇਲਾਕੇ ਦੇ ਲੋਕਾਂ, ਸੰਗੀਤ ਪ੍ਰੇਮੀਆਂ ਤੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।
ਗਾਇਕ ਸਰਫੂ ਸਦੀਕ ਨੇ ਕਿਹਾ ਕਿ ਉਹ ਆਪਣੇ ਚਾਹੁਣ ਵਾਲਿਆਂ ਦੇ ਪਿਆਰ ਤੇ ਦੁਆਵਾਂ ਸਦਕਾ ਜਲਦ ਹੀ ਮੁੜ ਸੰਗੀਤਕ ਸਰਗਰਮੀਆਂ ’ਚ ਸ਼ਾਮਲ ਹੋਣ ਦੀ ਉਮੀਦ ਰੱਖਦੇ ਹਨ।