ਪੀਐਮ ਮੋਦੀ ਦੇ ਸਵਾਗਤ ਲਈ ਪੰਜਾਬੀ ਪੱਬਾਂਭਾਰ, ਪਲਕਾਂ ਵਿਛਾ ਕੇ ਹੋ ਰਿਹਾ ਸ਼ਾਨਦਾਰ ਸਵਾਗਤ: ਭਾਜਪਾ ਆਗੂ ਢਿੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ 17 ਜੁਲਾਈ ਪੰਜਾਬ ਆਮਦ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਦੋ ਰੋਜ਼ਾ ਸਵੱਛਤਾ ਅਭਿਆਨ ਚਲਾਇਆ ਗਿਆ। ਜਿਸ ਤਹਿਤ ਅੱਜ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਦੇ ਬਾਬਾ ਬੁੱਢਾ ਜੀ ਨਗਰ ਦੇ ਪਾਰਕ ਵਿੱਚ ਦਕੋਹਾ ਮੰਡਲ ਦੇ ਪ੍ਰਧਾਨ ਚੰਦਨ ਰਖੇਜਾ ਦੀ ਅਗਵਾਈ ਵਿੱਚ ਸਫ਼ਾਈ ਕੀਤੀ।
Publish Date: Thu, 16 Jul 2026 03:47 PM (IST)
Updated Date: Thu, 16 Jul 2026 03:48 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ 17 ਜੁਲਾਈ ਪੰਜਾਬ ਆਮਦ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਦੋ ਰੋਜ਼ਾ ਸਵੱਛਤਾ ਅਭਿਆਨ ਚਲਾਇਆ ਗਿਆ। ਜਿਸ ਤਹਿਤ ਅੱਜ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਦੇ ਬਾਬਾ ਬੁੱਢਾ ਜੀ ਨਗਰ ਦੇ ਪਾਰਕ ਵਿੱਚ ਦਕੋਹਾ ਮੰਡਲ ਦੇ ਪ੍ਰਧਾਨ ਚੰਦਨ ਰਖੇਜਾ ਦੀ ਅਗਵਾਈ ਵਿੱਚ ਸਫ਼ਾਈ ਕੀਤੀ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵਿੱਚ ਸਵਾਗਤ ਪੂਰੇ ਧੂਮਧਾਮ ਨਾਲ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਭਾਜਪਾ ਦੇ ਨਾਲ ਨਾਲ ਸਮੁੱਚੇ ਪੰਜਾਬੀ ਪੱਬਾਂ ਭਾਰ ਹਨ ਅਤੇ ਪਲਕਾਂ ਵਿਛਾ ਕੇ ਉਨ੍ਹਾਂ ਦਾ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਆਮਦ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੂਰੇ ਪੰਜਾਬ ਵਿੱਚ ਸਵੱਛਤਾ ਅਭਿਆਨ ਚਲਾਇਆ ਗਿਆ। ਇਸ ਤਹਿਤ ਜਨਤਕ ਥਾਵਾਂ, ਪਾਰਕਾਂ, ਹਸਪਤਾਲਾਂ, ਮੰਦਰਾਂ ਆਦਿ ਵਿੱਚ ਸਫ਼ਾਈ ਕੀਤੀ ਗਈ ਹੈ।
ਇਸ ਦੇ ਨਾਲ ਹੀ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਵੱਡੇ ਵਿਕਾਸ ਪ੍ਰੋਜੈਕਟ ਦੇਣ ਆ ਰਹੇ ਹਨ। ਜਿਸ ਤਹਿਤ ਜਿੱਥੇ ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਪੱਧਰ ਦਾ ਬਣਾ ਕੇ ਵੱਡੀਆਂ ਸਹੂਲਤਾਂ ਦਿੱਤੀ ਸਹੂਲਤਾਂ ਹਨ, ਉੱਥੇ ਵੱਡੇ ਹਾਈਵੇਜ਼, ਪੀਜੀਆਈ ਵਿੱਚ ਸਿਹਤ ਸਹੂਲਤਾਂ ਦੇ ਉਦਘਾਟਨ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੂਰਾ ਦੇਸ਼ ਵਿਕਾਸ ਦੀ ਨਵੀਂ ਮੰਜ਼ਿਲ ਛੋਹ ਚੁੱਕਾ ਹੈ ਅਤੇ ਜਲਦ ਦੁਨੀਆਂ ਦਾ ਇੱਕ ਨੰਬਰ ਵਿਕਸਿਤ ਦੇਸ਼ ਬਣੇਗਾ। ਇਸ ਮੌਕੇ ਉਹਨਾਂ ਨਾਲ ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ।