ਕੀਰਤਨ ਰਾਹੀਂ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ
ਪੂਰਨਮਾਸ਼ੀ ਦਾ ਦਿਹਾੜਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਮੈਨੀਆ ਸਾਹਿਬ ’ਚ ਸ਼ਰਧਾ ਨਾਲ ਮਨਾਇਆ
Publish Date: Sat, 06 Dec 2025 07:19 PM (IST)
Updated Date: Sat, 06 Dec 2025 07:21 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਮੈਨੀਆ ਸਾਹਿਬ ’ਚ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਸੁਖਵਿੰਦਰ ਸਿੰਘ ਨੇ ਕਥਾ ਕੀਤੀ, ਜਦਕਿ ਭਾਈ ਪਰਮਜੀਤ ਸਿੰਘ, ਭਾਈ ਰਵਿੰਦਰ ਸਿੰਘ ਰਿੰਕੂ ਤੇ ਭਾਈ ਉਕਾਰ ਸਿੰਘ ਦੇ ਜੱਥਿਆਂ ਨੇ ਰਸਭਿੰਨੀ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ। ਸੰਤ ਬਾਬਾ ਜਰਨੈਲ ਸਿੰਘ ਨੇ ਸਰਬੱਤ ਦੇ ਭਲੇ ਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਬਾਬਾ ਸੁਖਵਿੰਦਰ ਸਿੰਘ ਨੇ ਹਾਜ਼ਰ ਵਿਸ਼ੇਸ਼ ਸ਼ਖਸੀਅਤਾਂ ਤੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਅਮਰਜੋਤ ਸਿੰਘ ਸੰਧੂ, ਭਾਈ ਦਾਰਾ ਸਿੰਘ, ਗ੍ਰੰਥੀ ਜਰਨੈਲ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ ਸਮੇਤ ਇਲਾਕੇ ਭਰ ਦੀ ਸੰਗਤ ਵੱਡੀ ਗਿਣਤੀ ’ਚ ਮੌਜੂਦ ਰਹੀ।