ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮੌਤ 'ਤੇ ਖੜ੍ਹੇ ਹੋਏ ਸਵਾਲ, ਪੋਸਟਮਾਰਟਮ ਰਿਪੋਰਟ 'ਤੇ ਟਿਕੀਆਂ ਨਜ਼ਰਾਂ
ਫਿਲੌਰ ਥਾਣੇ ਦੀ ਹਦੂਦ ’ਚ ਇਕ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ’ਚ ਹਲਚਲ ਮਚ ਗਈ, ਜਦਕਿ ਨੌਜਵਾਨ ਦੀ ਮੌਤ ਨਾਲ ਪਰਿਵਾਰ ’ਚ ਸੋਗ ਦੀ ਲਹਿਰ ਹੈ
Publish Date: Fri, 21 Aug 2026 07:15 PM (IST)
Updated Date: Sat, 22 Aug 2026 11:33 AM (IST)
ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਥਾਣੇ ਦੀ ਹਦੂਦ ’ਚ ਇਕ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ’ਚ ਹਲਚਲ ਮਚ ਗਈ, ਜਦਕਿ ਨੌਜਵਾਨ ਦੀ ਮੌਤ ਨਾਲ ਪਰਿਵਾਰ ’ਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਫਿਲੌਰ ਥਾਣੇ ਦੀ ਹਦੂਦ ’ਚ ਹੋਈ। ਮੌਤ ਦੇ ਕਾਰਨਾਂ ਬਾਰੇ ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ। ਇਸ ਲਈ ਪੋਸਟਮਾਰਟਮ ਰਿਪੋਰਟ ਨੂੰ ਇਸ ਮਾਮਲੇ ’ਚ ਅਹਿਮ ਮੰਨਿਆ ਜਾ ਰਿਹਾ ਹੈ। ਉੱਧਰ, ਪੁਲਿਸ ਅਧਿਕਾਰੀਆਂ ਵੱਲੋਂ ਸਾਰਾ ਦਿਨ ਮਾਮਲੇ ਸਬੰਧੀ ਮੀਡੀਆ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਇਸ ਕਾਰਨ ਨੌਜਵਾਨ ਦੀ ਮੌਤ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਉਪਰੰਤ ਨੌਜਵਾਨ ਦੀ ਦੇਹ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ।