- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ, ਆਪਣੀਆਂ ਨਾਕਾਮੀਆਂ ਛੁਪਾਉਣ ਦੇ ਲੱਗੇ ਦੋਸ਼: ਤਰਸੇਮ ਸਿੰਘ ਢਿੱਲੋਂ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਰਤੀ ਕਿਸਾਨ ਯੂਨੀਅਨ ਦੋਆਬਾ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ’ਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਤੇ ਸਰਕਾਰ ਦੀ ਇਸ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਮੁਹਿੰਮਾਂ ਚਲਾਉਣਾ ਹੀ ਕਾਫ਼ੀ ਨਹੀਂ, ਸਗੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੇ ਨਸ਼ੇ ਦੀ ਆਦਤ ਤੋਂ ਜੂਝ ਰਹੇ ਲੋਕਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਨਸ਼ਿਆਂ ਕਾਰਨ ਪ੍ਰਭਾਵਿਤ ਹੋ ਰਹੇ ਪਰਿਵਾਰਾਂ ਨੂੰ ਇਨਸਾਫ਼ ਤੇ ਸਹਾਰਾ ਮਿਲਣਾ ਚਾਹੀਦਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਦਾਅਵਿਆਂ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਹੋ ਰਹੀ ਕਾਰਵਾਈ ਬਾਰੇ ਵੀ ਲੋਕਾਂ ਨੂੰ ਸਪੱਸ਼ਟ ਜਾਣਕਾਰੀ ਦੇਵੇ ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਗੱਲ ਸੁਣੇ।