ਪੱਤਰ ਪ੍ਰੇਰਕ, ਲੋਹੀਆਂ ਖ਼ਾਸ (ਜਲੰਧਰ) : ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਗੁਰੂ ਨਾਨਕ ਕਾਲੋਨੀ ਲੋਹੀਆਂ ਦੇ ਰਾਗੀ ਭਾਈ ਬਲਬੀਰ ਸਿੰਘ 75 ਸਾਲ ਦੀ ਉਮਰ ਵਿੱਚ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੀ ਦੇਹ ਦਾ ਅੰਤਿਮ ਸਸਕਾਰ ਨਮ ਅੱਖਾਂ ਨਾਲ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਭਾਈ ਬਲਬੀਰ ਸਿੰਘ 25 ਸਾਲ ਪਹਿਲਾਂ ਮਾਝੇ ਦੇ ਕਿਸੇ ਗੁਰਦੁਆਰਾ ਸਾਹਿਬ 'ਚ ਹਜ਼ੂਰੀ ਰਾਗੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਸਨ। ਉਸ ਤੋਂ ਬਾਅਦ ਉਹ ਪਿਛਲੇ 25 ਸਾਲਾਂ ਤੋਂ ਉਕਤ ਗੁਰਦੁਆਰਾ ਸਾਹਿਬ ਵਿਖੇ ਹੀ ਸੇਵਾ ਨਿਭਾ ਰਹੇ ਸਨ। ਇੱਥੇ ਉਹ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਉਨ੍ਹਾਂ ਨੂੰ ਗੁਰਬਾਣੀ ਕੀਰਤਨ ਸਿਖਾਉਂਦੇ ਸਨ।

Posted By: Jagjit Singh