- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੇਬੀਜ਼ ਇਕ ਖਤਰਨਾਕ ਬਿਮਾਰੀ : ਡਾ. ਬਲਜੀਤ ਸਿੰਘ ਪਾਲ

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਵਿਸ਼ਵ ਰੇਬੀਜ਼ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲੋਕਾਂ ਨੂੰ ਰੇਬੀਜ਼ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ। ਡਾ. ਬਲਜੀਤ ਸਿੰਘ ਪਾਲ ਨੇ ਦੱਸਿਆ ਕਿ ਰੇਬੀਜ਼ ਇਕ ਗੰਭੀਰ ਵਾਇਰਲ ਬਿਮਾਰੀ ਹੈ, ਜੋ ਮੁੱਖ ਤੌਰ ’ਤੇ ਪੀੜਤ ਜਾਨਵਰ ਦੇ ਕੱਟਣ ਜਾਂ ਉਸ ਦੀ ਲਾਰ ਦੇ ਸੰਪਰਕ ’ਚ ਆਉਣ ਨਾਲ ਮਨੁੱਖਾਂ ’ਚ ਫੈਲਦੀ ਹੈ। ਕੁੱਤਿਆਂ ਤੋਂ ਇਲਾਵਾ ਬਿੱਲੀਆਂ, ਬਾਂਦਰਾਂ, ਚਮਗਿੱਦੜਾਂ ਤੇ ਹੋਰ ਜਾਨਵਰ ਵੀ ਇਸ ਦਾ ਕਾਰਨ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਜਾਨਵਰ ਦੇ ਕੱਟਣ ਤੋਂ ਬਾਅਦ ਤੁਰੰਤ ਡਾਕਟਰੀ ਸਲਾਹ ਲੈ ਕੇ ਲੋੜੀਂਦਾ ਇਲਾਜ ਤੇ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ। ਬਲਾਕ ਐਕਸਟੈਨਸ਼ਨ ਐਜੂਕੇਟਰ ਮਾਨਵ ਸ਼ਰਮਾ ਨੇ ਕਿਹਾ ਕਿ ਰੇਬੀਜ਼ ਤੋਂ ਹੋਣ ਵਾਲੀਆਂ ਮੌਤਾਂ ਨੂੰ ਜਾਗਰੂਕਤਾ ਤੇ ਸਮੇਂ ਸਿਰ ਇਲਾਜ ਰਾਹੀਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਰੇਬੀਜ਼ ਤੋਂ ਬਚਾਅ ਲਈ ਟੀਕੇ ਉਪਲੱਬਧ ਹਨ। ਇਸ ਮੌਕੇ ਏਐੱਮਓ ਸੁਮਿਤ ਕਪਾਹੀ, ਹੈਲਥ ਸੁਪਰਵਾਈਜ਼ਰ ਅਜੀਤ ਸਿੰਘ ਬੈਂਸ, ਫਾਰਮੇਸੀ ਅਫ਼ਸਰ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।