ਚੈਕਿੰਗ ਦੌਰਾਨ ਮੋਡੀਫਾਈ ਵਾਹਨਾਂ ਦੇ ਕੱਟੇ ਚਲਾਨ
ਟਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਤੇ ਮੋਡੀਫਾਈ ਦੇ ਚਲਾਨ
Publish Date: Wed, 21 Jan 2026 07:04 PM (IST)
Updated Date: Wed, 21 Jan 2026 07:06 PM (IST)
ਤਜਿੰਦਰ ਕੁਮਾਰ, ਪੰਜਾਬੀ ਜਾਗਰਣ, ਬਿਲਗਾ/ਨੂਰਮਹਿਲ : ਟ੍ਰੈਫਿਕ ਪੁਲਿਸ ਵੱਲੋਂ ਇਲਾਕੇ ਵਿੱਚ ਮਾੜੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਅਲੱਗ-ਅਲੱਗ ਜਗ੍ਹਾਂ ਜਿਵੇਂ ਮੁਆਈ ਅੱਡਾ, ਪ੍ਰਤਾਬਪੁਰਾ ਅੱਡਾ, ਸੰਗੋਵਾਲ ਆਦਿ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਕਾਗਜ਼ਾਤ ਪੂਰੇ ਨਾ ਹੋਣ ’ਤੇ ਚਲਾਨ ਵੀ ਕੀਤੇ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਇੰਸਪੈਕਟਰ ਹਰਦੀਪ ਸਿੰਘ ਨੇ ਕਿਹਾ ਕਿ ਬਿਨਾਂ ਨੰਬਰ ਪਲੇਟਾਂ, ਵੱਡੇ ਹਾਰਨ ਵਾਲੇ ਵਾਹਨਾਂ ਨੂੰ ਮੌਕੇ ’ਤੇ ਹੀ ਬੰਦ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਅਲੱਗ-ਅਲੱਗ ਜਗ੍ਹਾ ਉੱਪਰ ਨਾਕੇ ਲਗਾ ਕੇ ਚੈਕਿੰਗ ਕੀਤੀ ਜਾਵੇਗੀ ਕਿਸੇ ਵੀ ਮਾੜੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਕਾਗ਼ਜ਼ਾਤ ਪੂਰੇ ਨਾ ਹੋਣ ਤੇ ਚਲਾਨ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਹੈ ਕਿ ਇਨ੍ਹਾਂ ਨੂੰ ਵਾਹਨ ਨਾ ਦਿੱਤੇ ਜਾਣ, ਜੇ ਵਹੀਕਲ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਕੋਈ ਸਿਫ਼ਾਰਸ਼ ਵੀ ਨਹੀਂ ਚੱਲੇਗੀ।