- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਨੇ ਕਿਹਾ ਕਿ ਮਾਲਵਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਸਥਾਨ ਰੱਖਦਾ ਹੈ ਅਤੇ ਇਸ ਖੇਤਰ ਦੀਆਂ ਵਿਧਾਨ ਸਭਾ ਸੀਟਾਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਦੀਆਂ ਹਨ। ਸੰਗਰੂਰ ਤੋਂ ਮੁਹਿੰਮ ਨੂੰ ਅੱਗੇ ਵਧਾਉਣਾ ਪਾਰਟੀ ਦੀ ਰਣਨੀਤੀ ਦਾ ਅਹਿਮ ਹਿੱਸਾ ਹੋਵੇਗਾ।

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਦਾ ਦੌਰਾ ਕਰਨਗੇ। ਇਹ ਦੌਰਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਹਿਮ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲਵੇ ਦੀ ਧਰਤੀ ਤੋਂ ਪਾਰਟੀ ਦੀ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਤੇ ਗਤੀ ਮਿਲੇਗੀ ਅਤੇ ਆਗੂਆਂ ਤੇ ਵਰਕਰਾਂ ਨੂੰ ਮਿਸ਼ਨ 2027 ਲਈ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਜਾਵੇਗਾ।
ਪਰਗਟ ਸਿੰਘ ਨੇ ਕਿਹਾ ਕਿ ਮਾਲਵਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਸਥਾਨ ਰੱਖਦਾ ਹੈ ਅਤੇ ਇਸ ਖੇਤਰ ਦੀਆਂ ਵਿਧਾਨ ਸਭਾ ਸੀਟਾਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਦੀਆਂ ਹਨ। ਸੰਗਰੂਰ ਤੋਂ ਮੁਹਿੰਮ ਨੂੰ ਅੱਗੇ ਵਧਾਉਣਾ ਪਾਰਟੀ ਦੀ ਰਣਨੀਤੀ ਦਾ ਅਹਿਮ ਹਿੱਸਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰਨ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ’ਤੇ ਧਿਆਨ ਦੇਵੇਗੀ।
ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨਾ, ਵਰਕਰਾਂ ਨੂੰ ਸਰਗਰਮ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਰਾਹੁਲ ਗਾਂਧੀ ਦਾ ਦੌਰਾ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਤਿਆਰੀਆਂ ਵਿੱਚ ਜੁੱਟਣ ਲਈ ਪ੍ਰੇਰਿਤ ਕਰੇਗਾ। ਪੰਜਾਬ ਕਾਂਗਰਸ ਮਿਸ਼ਨ 2027 ਤਹਿਤ ਆਪਣੀਆਂ ਸਿਆਸੀ ਤੇ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰੇਗੀ ਅਤੇ ਸੂਬੇ ਭਰ ਵਿੱਚ ਵਰਕਰਾਂ ਨਾਲ ਤਾਲਮੇਲ ਮਜ਼ਬੂਤ ਕਰੇਗੀ।