ਪੱਤਰ ਪ੍ਰਰੇਰਕ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਪੰਜਾਬ ਦੀ ਬੁਲਾਰਾ ਤੇ ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੂੰ ਸੱਤ ਫਰਵਰੀ ਨੂੰ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੀ ਚੇਅਰਪਰਸਨ ਨਿਯੁਕਤ ਕੀਤਾ ਹੈ। ਰਾਜਵਿੰਦਰ ਕੌਰ ਥਿਆੜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਲਗਨ ਨਾਲ ਪੂਰਾ ਕਰੇਗੀ। ਉਨ੍ਹਾਂ ਸਮੂਹ ਵਰਕਰਾਂ ਨੂੰ ਪੂਰੀ ਮਿਹਨਤ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਥਿਆੜਾ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ 'ਚ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਪੁੱਜੇ।
ਰਾਜਵਿੰਦਰ ਕੌਰ ਥਿਆੜਾ ਨੂੰ ਚੇਅਰਪਰਸਨ ਨਿਯੁਕਤ ਕੀਤਾ
Publish Date:Tue, 07 Feb 2023 07:00 PM (IST)
