- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬੀ ਵੱਲੋਂ ਰਾਮਾ ਮੰਡੀ ਇਲਾਕੇ ਵਿੱਚ ਵੀ ਸਪਾ ਸੈਂਟਰ ਖੋਲ੍ਹ ਕੇ ਧੰਦੇ ਚਲਾਏ ਜਾ ਰਹੇ ਹਨ। ਉੱਥੇ ਵੀ ਪੁਲਿਸ ਵੱਲੋਂ ਕਈ ਵਾਰ ਛਾਪਾਮਾਰੀ ਕੀਤੀ ਗਈ ਹੈ ਪਰ ਸਾਬੀ ਹਰ ਵਾਰ ਪੁਲਿਸ ਨੂੰ ਚਕਮਾ ਦੇ ਕੇ ਨਿਕਲ ਜਾਂਦਾ ਸੀ। ਪੁਲਿਸ ਵੱਲੋਂ ਬੀਤੇ ਦਿਨੀਂ ਰਾਮਾਮੰਡੀ ਦੇ ਸਪਾ ਸੈਂਟਰ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਸੱਤ ਦੀ ਪੁਲਿਸ ਨੇ ਛੋਟੀ ਬਾਰਾਂਦਰੀ ਵਿੱਚ ਮਸਾਜ ਦੀ ਆੜ ’ਚ ਦੇਹ ਵਪਾਰ ਦਾ ਧੰਦਾ ਕਰ ਰਹੇ ਸਪਾ ਸੈਂਟਰ ’ਤੇ ਛਾਪਾਮਾਰੀ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਪਾ ਸੈਂਟਰ ਤੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਥਾਣਾ ਨੰਬਰ ਸੱਤ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜੇਸ਼ ਕੁਮਾਰ ਉਰਫ ਸਾਬੀ ਵਾਸੀ ਦਿਆਲਪੁਰਾ ਕਪੂਰਥਲਾ ਹਾਲ ਵਾਸੀ ਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਨੇ ਛੋਟੀ ਬਾਰਾਂਦਰੀ ਵਿੱਚ ਗਰੈਂਡ ਸਪਾ ਸੈਂਟਰ ਨਾਂ ਦਾ ਇੱਕ ਮਸਾਜ ਪਾਰਲਰ ਖੋਲ੍ਹਿਆ ਹੋਇਆ ਹੈ ਜਿਸ ਵਿੱਚ ਉਹ ਬਾਹਰਲੇ ਸੂਬਿਆਂ ਤੋਂ ਕੁੜੀਆਂ ਮੰਗਾ ਕੇ ਉਹਨਾਂ ਕੋਲੋਂ ਦੇਹ ਵਪਾਰ ਦਾ ਧੰਦਾ ਕਰਵਾਉਂਦਾ ਹੈ।