ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ
Publish Date: Tue, 06 Jan 2026 08:00 PM (IST)
Updated Date: Tue, 06 Jan 2026 08:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਬਾਲ ਭਿੱਖਿਆ ਨੂੰ ਰੋਕਣ ਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ/ਬੱਚੀ ਭੀਖ ਮੰਗਦੇ ਨਹੀਂ ਪਾਏ ਗਏ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸ਼ਹਿਰ ’ਚ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵੱਲੋਂ ਛਾਪੇਮਾਰੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀਆਂ ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਟੀਮਾਂ ਵੱਲੋਂ ਆਮ ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ, ਬਾਲ ਮਜ਼ਦੂਰੀ, ਬਾਲ ਭਿਖਿਆ, ਬੱਚਿਆਂ ਨਾਲ ਛੇੜਛਾੜ ਤੇ ਜਿਨਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿੱਖਿਆ, ਕਿਸੇ ਵੀ ਮੁਸੀਬਤ ’ਚ ਫਸੇ ਬੱਚੇ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਜਾਂ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।