- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਰੇਲਵੇ ਮੰਡਲ ’ਚ ਟਿਕਟ ਚੈਕਿੰਗ ਮੁਹਿੰਮ ਦੌਰਾਨ 30,466 ਯਾਤਰੀ ਬਿਨਾਂ ਟਿਕਟ ਜਾਂ ਨਿਯਮਾਂ ਤੋਂ ਉਲਟ ਸਫ਼ਰ ਕਰਦੇ ਫੜੇ

-30,466 ਯਾਤਰੀ ਬਿਨਾਂ ਟਿਕਟ ਜਾਂ ਨਿਯਮਾਂ ਤੋਂ ਉਲਟ ਸਫ਼ਰ ਕਰਦੇ ਫੜੇ
-ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ’ਤੇ 65 ਹਜ਼ਾਰ ਰੁਪਏ ਤੋਂ ਵੱਧ ਜੁਰਮਾਨਾ ਵਸੂਲਿਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਫਿਰੋਜ਼ਪੁਰ ਰੇਲਵੇ ਮੰਡਲ ਵੱਲੋਂ ਰੇਲ ਗੱਡੀਆਂ ’ਚ ਬਿਨਾਂ ਟਿਕਟ ਜਾਂ ਅਣਅਧਿਕਾਰਤ ਤੌਰ ’ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰੋਕਣ ਲਈ ਟਿਕਟ ਚੈਕਿੰਗ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅਕਤੂਬਰ 2026 ਦੌਰਾਨ ਰੇਲ ਗੱਡੀਆਂ ’ਚ ਕੀਤੀ ਗਈ ਜਾਂਚ ਦੌਰਾਨ ਕੁੱਲ 30,466 ਯਾਤਰੀ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਸਫ਼ਰ ਕਰਦੇ ਪਾਏ ਗਏ। ਇਨ੍ਹਾਂ ਯਾਤਰੀਆਂ ਤੋਂ ਜੁਰਮਾਨੇ ਵਜੋਂ 2.50 ਕਰੋੜ ਰੁਪਏ ਤੋਂ ਵੱਧ ਦੀ ਰਕਮ ਵਸੂਲ ਕੀਤੀ ਗਈ।
ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਤੇ ਯਾਤਰੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅਕਤੂਬਰ ਮਹੀਨੇ ਦੌਰਾਨ ਸਟੇਸ਼ਨ ਕੰਪਲੈਕਸਾਂ ’ਚ ਗੰਦਗੀ ਫੈਲਾਉਣ ਵਾਲੇ 169 ਯਾਤਰੀਆਂ ਖ਼ਿਲਾਫ਼ ਐਂਟੀ ਲਿਟਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਨ੍ਹਾਂ ਤੋਂ 65 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ।
ਇਸ ਸਬੰਧੀ ਫਿਰੋਜ਼ਪੁਰ ਮੰਡਲ ਦੇ ਡੀਆਰਐੱਮ ਸੰਜੀਵ ਕੁਮਾਰ ਨੇ ਦੱਸਿਆ ਕਿ ਮੰਡਲ ’ਚ ਟਿਕਟ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਮੁਹਿੰਮ ਦਾ ਮੁੱਖ ਉਦੇਸ਼ ਨਿਯਮਾਂ ਅਨੁਸਾਰ ਟਿਕਟ ਲੈ ਕੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਸੁਰੱਖਿਅਤ ਤੇ ਆਰਾਮਦਾਇਕ ਯਾਤਰਾ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ।