- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖਾਲਸਾ ਕਾਲਜ ਵੱਲੋਂ ਐੱਚਆਈਵੀ ਏਡਜ਼ ਤੋਂ ਕੀਤਾ ਜਾਗਰੂਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਲਾਇਲਪੁਰ ਖਾਲਸਾ ਕਾਲਜ ’ਚ ਐੱਨਐੱਸਐੱਸ ਯੂਨਿਟ, ਰੈੱਡ ਰਿਬਨ ਕਲੱਬ ਨੇ 'ਨਾਕੋ' ਜਲੰਧਰ ਤੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਐੱਚਆਈਵੀ ਏਡਜ਼ ਬਾਰੇ ਜਾਗਰੂਕਤਾ ਫੈਲਾਉਣ ਲਈ ਕਈ ਸਮਾਗਮ ਉਲੀਕੇ। ਕਾਲਜ ਦੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨ ਇਸ ਬਿਮਾਰੀ ਦੇ ਵਧੇਰੇ ਜੋਖਮ ਹੇਠ ਹੈ, ਇਸ ਲਈ ਜਾਗਰੂਕ ਰੱਖਣ ਵਾਸਤੇ ਅਜਿਹੀਆਂ ਮੁਹਿੰਮਾਂ ਨਿਯਮਤ ਤੌਰ 'ਤੇ ਚਲਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ 'ਨਾਕੋ' ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਐੱਨਐੱਸਐੱਸ ਦੇ ਮੁੱਖ ਪ੍ਰੋਗਰਾਮ ਅਧਿਕਾਰੀ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਕਾਲਜ ’ਚ ਕੁਇਜ਼ ’ਚ ਕੁੱਲ 147 ਵਿਦਿਆਰਥੀਆਂ, ਪੋਸਟਰ ਬਣਾਉਣ ਦੇ ਮੁਕਾਬਲੇ ’ਚ 31 ਵਿਦਿਆਰਥੀਆਂ ਤੇ ਰੈਲੀ ’ਚ 80 ਤੋਂ ਵੱਧ ਐੱਨਐੱਸਐੱਸ ਵਲੰਟੀਅਰਾਂ ਤੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਨੇ ਭਾਗ ਲਿਆ। 'ਨਾਕੋ' ਜਲੰਧਰ ਦੇ ਦੀਪਕ ਨੇ ਐੱਚਆਈਵੀ ਏਡਜ਼ ਦੇ ਕਾਰਨਾਂ ਤੇ ਇਸ ਤੋਂ ਬਚਾਅ ਦੇ ਤਰੀਕੇ ਦੱਸੇ। ਚੋਟੀ ਦੇ 10 ਭਾਗੀਦਾਰਾਂ ਨੂੰ ਮੈਡਲ ਵੀ ਦਿੱਤੇ ਗਏ। ਰੈਲੀ ਦੀ ਸ਼ੁਰੂਆਤ ਮੌਕੇ ਗਣਿਤ ਵਿਭਾਗ ਦੇ ਮੁਖੀ ਡਾ. ਹਰਜੀਤ ਸਿੰਘ, ਡਾ. ਮਨਪ੍ਰੀਤ ਸਿੰਘ ਲਹਿਲ ਤੇ ਪ੍ਰੋ. ਜਸਦੀਪ ਸਿੰਘ ਵੀ ਮੌਜੂਦ ਸਨ।