ਔਰਤਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ : ਜਲਾਲਪੁਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਬੰਧੀ ਮਲਸੀਆਂ ਵਿਚ ਵਿਸ਼ੇਸ਼ ਮੀਟਿੰਗ ਹੋਈ
Publish Date: Tue, 24 Nov 2026 07:14 PM (IST)
Updated Date: Tue, 24 Nov 2026 07:16 PM (IST)
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਬੰਧੀ ਹੋਈ ਮੀਟਿੰਗ ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ ਸ਼ਾਹਕੋਟ ਹਲਕੇ ਦੇ ਪਿੰਡ ਮਲਸੀਆਂ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮੀਟਿੰਗ ਕਰਵਾਈ ਗਈ। ਮੀਟਿੰਗ ’ਚ ਹਲਕਾ ਇੰਚਾਰਜ ਬਲਵੀਰ ਸਿੰਘ ਉਰਫ਼ ਪਾਲਾ ਜਲਾਲਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਹਿਲਾਵਾਂ ਨਾਲ ਯੋਜਨਾ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪਾਲਾ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਮਹਿਲਾਵਾਂ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਉਦੇਸ਼ਾਂ, ਮਹੱਤਤਾ ਤੇ ਇਸ ਨਾਲ ਜੁੜੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਮਾਂ ਤੇ ਧੀ ਤੱਕ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਪਹੁੰਚਾਉਣਾ ਤੇ ਯੋਗ ਲਾਭਪਾਤਰੀਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਪਰਿਵਾਰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਔਰਤਾਂ ਨੇ ਵੀ ਯੋਜਨਾ ਸਬੰਧੀ ਜਾਣਕਾਰੀ ਪ੍ਰਾਪਤ ਕਰਨ ’ਚ ਦਿਲਚਸਪੀ ਦਿਖਾਈ। ਇਸ ਮੌਕੇ ਸਿਖਿਆ ਕੋਆਰਡੀਨੇਟਰ ਮਾਸਟਰ ਜਤਿੰਦਰ ਪਾਲ ਸਿੰਘ ਬੱਲਾ ਨੇ ਵੀ ਵਿਚਾਰ ਪੇਸ਼ ਕੀਤੇ।