ਸ਼ੰਟੀ ਬਣੇ ਅਕਾਲੀ ਦਲ ਜਲੰਧਰ ਸ਼ਹਿਰੀ ਮੁੱਖ ਬੁਲਾਰੇ
ਰਾਜਬੀਰ ਸਿੰਘ ਸ਼ੰਟੀ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਮੁੱਖ ਬੁਲਾਰਾ ਨਿਯੁਕਤ
Publish Date: Tue, 10 Feb 2026 09:05 PM (IST)
Updated Date: Tue, 10 Feb 2026 09:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਡਸਾ ਵੱਲੋਂ ਜਲੰਧਰ ਸ਼ਹਰੀ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ। ਇਸ ’ਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਤੇ ਮੁੱਖ ਤੌਰ ’ਤੇ ਰਾਜਬੀਰ ਸਿੰਘ ਸ਼ੰਟੀ ਨੂੰ ਮੁੱਖ ਬੁਲਾਰਾ ਬਣਾਇਆ ਗਿਆ। ਜ਼ਿਕਰਯੋਗ ਹੈ ਕੀ ਰਾਜਬੀਰ ਸਿੰਘ ਸ਼ੰਟੀ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ’ਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਦੇ ਰਹੇ ਹਨ ਤੇ ਹਮੇਸ਼ਾ ਪਾਰਟੀ ਵੱਲੋਂ ਦਿੱਤੇ ਗਏ ਕੰਮਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ ਤੇ ਜਲੰਧਰ ਸ਼ਹਿਰ ’ਚ ਵੱਖ-ਵੱਖ ਤਰ੍ਹਾਂ ਦੇ ਸਮਾਜਿਕ ਕੰਮਾਂ ’ਚ ਵੀ ਅੱਗੇ ਹੋ ਕੇ ਹਿੱਸਾ ਲੈਂਦੇ ਹਨ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਖਿਲਾਫ ਆਵਾਜ਼ ਬੁਲੰਦ ਕਰਦੇ ਹਨ। ਉਨ੍ਹਾਂ ਦੀਆਂ ਇਨਾਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ।