- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਲਾਨਾ ਛਿੰਝ ਮੇਲੇ ’ਚ ਪਹੁੰਚੇ ਰਜਿੰਦਰ ਸੰਧੂ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨਜ਼ਦੀਕੀ ਪਿੰਡ ਗੰਨਾ ਪਿੰਡ ਵਿਖੇ ਨੌਗੱਜਾ ਪੀਰ ਦਰਬਾਰ ਦੀ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ। ਮੇਲੇ ’ਚ ਹਲਕਾ ਫਿਲੌਰ ਦੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਦਿਖਾਏ ਤੇ ਦਰਸ਼ਕਾਂ ਨੇ ਮੁਕਾਬਲਿਆਂ ਦਾ ਭਰਪੂਰ ਆਨੰਦ ਮਾਣਿਆ। ਮੇਲੇ ’ਚ ਸ਼ਿਰਕਤ ਕਰਨ ’ਤੇ ਪ੍ਰਬੰਧਕ ਕਮੇਟੀ ਵੱਲੋਂ ਰਜਿੰਦਰ ਸੰਧੂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸੰਧੂ ਨੇ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਤੇ ਐੱਨਆਰਆਈ ਵੀਰਾਂ ਦਾ ਛਿੰਝ ਮੇਲਾ ਕਰਵਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਸ਼ਲਾਘਾਯੋਗ ਉਪਰਾਲਾ ਹਨ। ਇਸ ਮੌਕੇ ਦਰਬਾਰ ਦੇ ਗੱਦੀਨਸ਼ੀਨ, ਪ੍ਰਬੰਧਕ ਕਮੇਟੀ ਦੇ ਮੈਂਬਰ, ਗ੍ਰਾਮ ਪੰਚਾਇਤ ਦੇ ਨੁਮਾਇੰਦੇ ਤੇ ਸਮੂਹ ਨਗਰ ਨਿਵਾਸੀ ਵੱਡੀ ਗਿਣਤੀ ’ਚ ਹਾਜ਼ਰ ਸਨ।