35 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
35 ਗ੍ਰਾਮ ਹੈਰੋਇਨ ਸਮੇਤ ਰਾਜਕੁਮਾਰ ਕਾਬੂ
Publish Date: Mon, 05 Jan 2026 06:58 PM (IST)
Updated Date: Tue, 06 Jan 2026 04:08 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਸ਼ਤ ਦੌਰਾਨ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਬਸਤੀ ਬਾਵਾ ਖੇਲ ਦੇ ਹੈੱਡ ਕਾਂਸਟੇਬਲ ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਰਾਜ ਨਗਰ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਗਲੀ ’ਚੋਂ ਪੈਦਲ ਨਿਕਲੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਡਰ ਗਿਆ। ਉਸ ਨੌਜਵਾਨ ਨੇ ਆਪਣੀ ਜੇਬ ’ਚੋਂ ਇਕ ਵਜਨੀ ਮੋਮੀ ਲਿਫਾਫਾ ਕੱਢ ਕੇ ਸੜਕ ਕੰਡੇ ਸੁੱਟ ਦਿੱਤਾ ਤੇ ਖੁਦ ਤੇਜ ਕਦਮਾਂ ਨਾਲ ਪਿੱਛੇ ਦੀ ਮੁੜ ਪਿਆ। ਸ਼ੱਕ ਪੈਣ ’ਤੇ ਹੈੱਡ ਕਾਂਸਟੇਬਲ ਨੇ ਉਸ ਦਾ ਪਿੱਛਾ ਕੀਤਾ ਤੇ ਉਸ ਨੂੰ ਕੁਝ ਦੂਰੀ ਤੋਂ ਇਹ ਕਾਬੂ ਕਰ ਕੇ ਉਸਦਾ ਨਾਂ ਪੁੱਛਿਆ। ਉਸ ਨੌਜਵਾਨ ਨੇ ਆਪਣਾ ਨਾਮ ਰਾਜ ਕੁਮਾਰ ਵਾਸੀ ਅਸ਼ੋਕ ਵਿਹਾਰ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਨੂੰ ਨਾਲ ਲੈ ਕੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਉਸ ’ਚੋਂ ਪੁਲਿਸ ਪਾਰਟੀ ਨੂੰ ਹੈਰੋਇਨ ਮਿਲੀ, ਜਿਸ ਦਾ ਵਜ਼ਨ ਕਰਨ ’ਤੇ ਉਹ 35 ਗ੍ਰਾਮ ਨਿਕਲੀ। ਜਿਸ ਤੋਂ ਬਾਅਦ ਰਾਜਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਜਕੁਮਾਰ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿਛ ਲਈ ਅਦਾਲਤ ’ਚੋਂ ਪੁਲਿਸ ਰਿਮਾਂਡ ਲਿਆ ਗਿਆ ਹੈ।