ਖੂਨਦਾਨ ਕੈਂਪ 'ਚ ਰਾਜਵਿੰਦਰ ਥਿਆੜਾ ਨੇ ਕੀਤੀ ਸ਼ਿਰਕਤ ਸੁੱਖ ਫਾਊਂਡੇਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ 'ਚ ਰਾਜਵਿੰਦਰ ਕੌਰ ਥਿਆੜਾ ਨੇ ਕੀਤੀ ਸ਼ਿਰਕਤ
Publish Date: Sun, 11 Oct 2026 06:46 PM (IST)
Updated Date: Mon, 12 Oct 2026 04:03 AM (IST)
--ਖੂਨਦਾਨੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸਮਾਜ ਸੇਵੀ ਕਾਰਜਾਂ ’ਚ ਮੋਹਰੀ ਰਹਿਣ ਵਾਲੀ ਸੰਸਥਾ ਸੁੱਖ ਫਾਊਂਡੇਸ਼ਨ ਵੱਲੋਂ ਅੱਜ ਜਲੰਧਰ ਕੈਂਟ ਹਲਕੇ ਦੇ ਘਈ ਹਸਪਤਾਲ ਵਿਖੇ ਇਕ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ’ਚ ਪਹੁੰਚ ਕੇ ਖੂਨਦਾਨ ਕਰਨ ਵਾਲੇ ਸੱਜਣਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਫਾਊਂਡੇਸ਼ਨ ਦੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ (ਮਹਾਦਾਨ) ਹੈ। ਸਾਡੇ ਵੱਲੋਂ ਦਾਨ ਕੀਤੀ ਖੂਨ ਦੀ ਇਕ-ਇਕ ਬੂੰਦ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚਾਉਣ ’ਚ ਸਹਾਇਕ ਸਿੱਧ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਸਮਾਜ ’ਚ ਮਨੁੱਖਤਾ, ਭਾਈਚਾਰੇ ਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੂਨਦਾਨ ਕਰਨ, ਤਾਂ ਜੋ ਕੀਮਤੀ ਜਾਨਾਂ ਬਚਾਉਣ ’ਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਜਾ ਸਕੇ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਬਲਵਿੰਦਰ ਸਿੰਘ ਮੌਂਟੀ, ਰੋਬਿਨ ਸਾਂਪਲਾ, ਸਰਬਜੀਤ, ਨੰਨੂ, ਏਕਮ, ਬੱਬੂ ਤੇ ਨੀਲਕੰਠ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਕੈਂਪ ਦੇ ਪ੍ਰਬੰਧਾਂ ’ਚ ਸਹਿਯੋਗ ਦਿੱਤਾ। ਕੈਂਪ ਦੌਰਾਨ ਖੂਨਦਾਨੀਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।