- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਵਿੰਦਰ ਥਿਆੜਾ ਵੱਲੋਂ ਜਲੰਧਰ ਕੈਂਟ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

-ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਜਾਗਰੂਕ
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਤੇ ਸਿਹਤਮੰਦ ਬਣਾਉਣ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਜਲੰਧਰ ਕੈਂਟ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕੇ ਗਏ। ਇਸ ਮੁਹਿੰਮ ਤਹਿਤ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਵਿਸ਼ੇਸ਼ ਤੌਰ 'ਤੇ ਜਮਸ਼ੇਰ, ਕਾਦੀਆਂਵਾਲੀ, ਮਿੱਠਾਪੁਰ ਤੇ ਗੜ੍ਹਾ ਸਥਿਤ ਸਕੂਲਾਂ ਦਾ ਦੌਰਾ ਕੀਤਾ ਤੇ ਵਿਦਿਆਰਥੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਜਵਿੰਦਰ ਕੌਰ ਥਿਆੜਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਇਸ ਭਿਆਨਕ ਬੁਰਾਈ ਤੇ ਸਮਾਜਿਕ ਕੋਹੜ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਥਿਆੜਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅੱਗੇ ਆਉਣ ਤੇ ਆਪਣੇ ਪਰਿਵਾਰ, ਸਮਾਜ ਦੇ ਨਾਲ-ਨਾਲ ਪੰਜਾਬ ਦੇ ਸੁਨਹਿਰੀ ਭਵਿੱਖ ਦੇ ਨਿਰਮਾਣ ’ਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਸੰਦੀਪ ਕੁਮਾਰ ਵਾਸੁਦੇਵ, ਕੌਂਸਲਰ ਮਿੰਟੂ ਜੁਨੇਜਾ, ਸਰਪੰਚ ਗੁਰਿੰਦਰ ਸ਼ੇਰਗਿੱਲ ਤੇ ਸਰਪੰਚ ਬਲਜੀਤ ਸਿਆਣ ਵੀ ਹਾਜ਼ਰ ਸਨ।