
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਜ ਸਭਾ ਮੈਂਬਰ ਤੇ ਭਾਜਪਾ ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਦਾ ਜਲੰਧਰ ਦੌਰਾ ਅੱਜ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਦੇ ਪੰਜਾਬ ਇੰਚਾਰਜ ਰਾਜ ਸਭਾ ਮੈਂਬਰ ਤੇ ਰਾਸ਼ਟਰੀ ਮਹਾਮੰਤਰੀ ਸਤੀਸ਼ ਪੂਨੀਆ ਪਹਿਲੀ ਸਤੰਬਰ ਨੂੰ ਜਲੰਧਰ ਪੁੱਜਣਗੇ। ਆਪਣੇ ਦੌਰੇ ਦੌਰਾਨ ਉਹ ਪ੍ਰਧਾਨ ਮੰਤਰੀ ਸੇਵਾ ਸੰਕਲਪ ਅਭਿਆਨ ਤਹਿਤ ਕਰਵਾਈ ਵਿਸ਼ੇਸ਼ ਵਰਕਸ਼ਾਪ ’ਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਸੂਬਾ ਅਹੁਦੇਦਾਰਾਂ, ਜ਼ੋਨਲ ਇੰਚਾਰਜਾਂ, ਜ਼ਿਲ੍ਹਾ ਇੰਚਾਰਜਾਂ, ਸਹਿ-ਇੰਚਾਰਜਾਂ ਤੇ ਵੱਖ-ਵੱਖ ਸੰਗਠਨਾਤਮਕ ਇਕਾਈਆਂ ਦੇ ਅਹੁਦੇਦਾਰਾਂ ਨਾਲ ਵੱਖ-ਵੱਖ ਬੈਠਕਾਂ ਕਰਕੇ ਸੰਗਠਨ ਦੀਆਂ ਗਤੀਵਿਧੀਆਂ ਤੇ ਪੰਜਾਬ ਦੀ ਰਾਜਨੀਤਿਕ ਸਥਿਤੀ ਦੀ ਵਿਸਥਾਰਪੂਰਵਕ ਸਮੀਖਿਆ ਕਰਨਗੇ।
ਇਸ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ’ਚ ਬੈਠਕ ਕਰਵਾਈ। ਬੈਠਕ ’ਚ ਸਤੀਸ਼ ਪੂਨੀਆ ਦੇ ਪਹਿਲੇ ਜਲੰਧਰ ਦੌਰੇ ਨੂੰ ਲੈ ਕੇ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਹਿੱਕੀ ਨੇ ਕਿਹਾ ਕਿ ਸਤੀਸ਼ ਪੂਨੀਆ ਦਾ ਜਲੰਧਰ ਦੌਰਾ ਭਾਜਪਾ ਸੰਗਠਨ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੀ ਅਗਵਾਈ ਤੇ ਮਾਰਗਦਰਸ਼ਨ ਨਾਲ ਪੰਜਾਬ ’ਚ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੇਸ਼ ਭਰ ’ਚ ਸੇਵਾ, ਸੁਸ਼ਾਸਨ ਤੇ ਵਿਕਾਸ ਦੇ ਸੰਕਲਪ ਨੂੰ ਅੱਗੇ ਵਧਾ ਰਹੀ ਹੈ।
ਹਿੱਕੀ ਨੇ ਕਿਹਾ ਕਿ ਸਤੀਸ਼ ਪੂਨੀਆ ਦਿਨ ਭਰ ਵੱਖ-ਵੱਖ ਸੰਗਠਨਾਤਮਕ ਬੈਠਕਾਂ ’ਚ ਹਿੱਸਾ ਲੈ ਕੇ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਆਉਣ ਵਾਲੇ ਪ੍ਰੋਗਰਾਮਾਂ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਕਾਰਕੁਨਾਂ ਨੂੰ ਮਾਰਗਦਰਸ਼ਨ ਦੇਣਗੇ। ਬੈਠਕ ’ਚ ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਕਪੂਰ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਅਮਿਤ ਸਿੰਘ ਸੰਧਾ, ਸ਼ਿਆਮ ਸ਼ਰਮਾ, ਯੋਗੇਸ਼ ਮਲਹੋਤਰਾ, ਅਸ਼ਵਨੀ ਅਟਵਾਲ, ਅਮਿਤ ਭਾਟੀਆ ਤੇ ਹੋਰ ਅਹੁਦੇਦਾਰ ਹਾਜ਼ਰ ਸਨ।