ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਦਾ ਕੋਈ ਜ਼ਮੀਨੀ ਆਧਾਰ ਨਹੀਂ : ਚੱਠਾ
ਭਾਜਪਾ ‘ਚ ਸ਼ਾਮਲ ਹੋਏ ‘ਆਪ’ ਰਾਜ ਸਭਾ ਮੈਂਬਰਾਂ ਦਾ ਜ਼ਮੀਨੀ ਪੱਧਰ ‘ਤੇ ਕੋਈ ਆਧਾਰ ਨਹੀਂ : ਚੱਠਾ
Publish Date: Fri, 24 Apr 2026 07:03 PM (IST)
Updated Date: Fri, 24 Apr 2026 07:07 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਅਚਾਨਕ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦੇ ਫੈਸਲੇ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੀ ਗੱਦਾਰੀ ਆਖਦਿਆਂ ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ ਨੇ ਕਿਹਾ ਕਿ ‘ਆਪ’ ਨੇ ਇਨ੍ਹਾਂ ਨੂੰ ਸਿਰ-ਮੱਥੇ ਬਿਠਾ ਕੇ ਉੱਚੇ ਅਹੁਦੇ ਬਖਸ਼ੇ ਪਰ ਇਨ੍ਹਾਂ ਵੱਲੋਂ ਕੀਤੀ ਗਈ ਇਸ ਵੱਡੀ ਗੱਦਾਰੀ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿਚ ਵਿਸ਼ਵਾਸ ਜਤਾਇਆ ਸੀ, ਨਾ ਕਿ ਇਨ੍ਹਾਂ ਮੌਕਾਪ੍ਰਸਤ ਨੇਤਾਵਾਂ ਵਿੱਚ, ਜਿਨ੍ਹਾਂ ਨੂੰ ਪਾਰਟੀ ਨੇ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ। ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਇਹ ਆਗੂ ਸਿਰਫ਼ ਸੱਤਾ ਦੇ ਭੁੱਖੇ ਹਨ, ਜਿਨ੍ਹਾਂ ਦਾ ਪੰਜਾਬ ਦੇ ਲੋਕਾਂ ਜਾਂ ਪੰਜਾਬ ਦੇ ਜ਼ਮੀਨੀ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ ਰਿਹਾ। ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਰਟੀ ਆਪਣੇ ਅਸਲ ਥੰਮ੍ਹਾਂ ਨੂੰ ਪਛਾਣੇ। ਪਾਰਟੀ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਅੱਗੇ ਲਿਆਵੇ।