
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫੌਜੀ ਵੀਰਾਂ ਦੀ ਕਲਾਈ ’ਤੇ ਸਜੀ ਇੰਡੋ ਸਵਿਸ ਸਕੂਲ ਦੀਆਂ ਵਿਦਿਆਰਥਣਾਂ ਦੀ ਰੱਖੜੀ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਜਲੰਧਰ ਕੈਂਟ ਵਿਖੇ ਭਾਰਤੀ ਫੌਜ ਦੇ ਜਵਾਨਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਫ਼ੌਜ ਦੇ ਮੇਜਰ ਅਦਿੱਤਿਆ ਸ਼ਰਮਾ ਤੇ ਵਜਰਾ ਬਟਾਲੀਅਨ ਦੇ ਕਰਨਲ ਸੁਨੀਲ ਕੌਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਦੇਸ਼ ਦੀ ਸੇਵਾ ਲਈ ਭਾਰਤੀ ਫੌਜ ’ਚ ਭਰਤੀ ਹੋਣ ਤੇ ਆਪਣੇ ਭਵਿੱਖ ਨੂੰ ਰਾਸ਼ਟਰ ਸੇਵਾ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਇੰਡੋ ਸਵਿਸ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਦੇਸ਼ ਦੇ ਰਾਖਿਆਂ ਨਾਲ ਰੱਖੜੀ ਦਾ ਤਿਉਹਾਰ ਮਨਾਉਣਾ ਬਹੁਤ ਹੀ ਮਾਣ ਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਫੌਜ ਦੇ ਕਰਨਲ ਤੇ ਮੇਜਰ ਵੱਲੋਂ ਵਿਦਿਆਰਥਣਾਂ ਨੂੰ ਫੌਜ ’ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਮਿਸਟਰ ਸ਼ਿਵਮ ਸ਼ਰਮਾ ਨੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਕਦਮ ਦੱਸਿਆ।