ਰੰਧਾਵਾ ਸਾਥੀਆਂ ਸਮੇਤ ਅਕਾਲੀ ਦਲ ਪੁਨਰ ਸੁਰਜੀਤ 'ਚ ਸ਼ਾਮਲ
ਰੰਧਾਵਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਹੋਏ ਸ਼ਾਮਲ
Publish Date: Wed, 18 Feb 2026 06:24 PM (IST)
Updated Date: Wed, 18 Feb 2026 06:27 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਜਲੰਧਰ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹਲਕਾ ਦੱਖਣੀ ਤੋਂ ਨੌਜਵਾਨ ਆਗੂ ਸੁਖਰਾਜ ਸਿੰਘ ਰੰਧਾਵਾ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਪੱਲਾ ਫੜ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਨਵ-ਨਿਯੁਕਤ ਮੈਂਬਰਾਂ ਨੂੰ ਸਿਰੋਪਾਓ ਪਹਿਨਾ ਕੇ ਸਵਾਗਤ ਕੀਤਾ। ਅਮਰਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਪੱਲਾ ਫੜ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਕੁਲਬੀਰ ਸਿੰਘ ਚੀਮਾ, ਸਤਨਾਮ ਸਿੰਘ ਲਾਇਲ, ਜਸਵਿੰਦਰ ਸਿੰਘ ਜੱਸਾ, ਗਗਨਦੀਪ ਸਿੰਘ, ਸ਼ੁਭਮਜੀਤ ਸਿੰਘ, ਸ਼ਮਸ਼ੇਰ ਸਿੰਘ, ਰਾਹੁਲ ਹੰਸ, ਸਚਿਨ ਸਿੰਘ, ਪ੍ਰਭਸ਼ਰਨ ਸਿੰਘ ਤੇ ਰਵੀ ਸ਼ਰਮਾ ਹਾਜ਼ਰ ਸਨ।