- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਕੇਸ਼ ਰਾਠੌੜ ਨੇ ਦਿਨੇਸ਼ ਢੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

ਕਿਹਾ-ਰਾਸ਼ਟਰਹਿਤ ਦੀ ਸੋਚ ਰੱਖਣ ਵਾਲਿਆਂ ਦਾ ਭਾਜਪਾ ’ਚ ਹਮੇਸ਼ਾ ਹੁੰਦੈ ਸਨਮਾਨ
ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੇ ਭਾਜਪਾ ਦੀ ਕਾਰਗੁਜ਼ਾਰੀ ਤੋਂ ਲੋਕ ਪ੍ਰਭਾਵਿਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌੜ ਨੇ ਦਿਨੇਸ਼ ਢੱਲ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਜਪਾ ਅੱਜ ਨਾ ਸਿਰਫ਼ ਦੇਸ਼ ਦੀ, ਸਗੋਂ ਦੁਨੀਆ ਦੀ ਸਭ ਤੋਂ ਵੱਡੀ ਲੋਕਤਾਂਤਰਿਕ ਰਾਜਨੀਤਿਕ ਪਾਰਟੀ ਵਜੋਂ ਰਾਸ਼ਟਰ ਹਿਤ, ਵਿਕਾਸ ਅਤੇ ਲੋਕ ਸੇਵਾ ਦੀ ਵਿਚਾਰਧਾਰਾ ਨੂੰ ਅੱਗੇ ਵਧਾ ਰਹੀ ਹੈ। ਇਸੇ ਕਾਰਨ ਵੱਖ-ਵੱਖ ਵਰਗਾਂ, ਸੰਸਥਾਵਾਂ ਤੇ ਰਾਜਨੀਤਿਕ ਪਿਛੋਕੜ ਨਾਲ ਸੰਬੰਧਿਤ ਸੀਨੀਅਰ ਆਗੂ ਤੇ ਹੋਰ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਭਾਜਪਾ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ।
ਰਾਕੇਸ਼ ਰਾਠੌੜ ਨੇ ਕਿਹਾ ਕਿ ਦਿਨੇਸ਼ ਢੱਲ ਦਾ ਭਾਜਪਾ ਪਰਿਵਾਰ ’ਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਭਰੋਸਾ ਭਾਜਪਾ ਦੀ ਰਾਸ਼ਟਰਵਾਦੀ ਸੋਚ, ਪਾਰਦਰਸ਼ੀ ਸ਼ਾਸਨ ਅਤੇ ਵਿਕਾਸ ਦੇ ਏਜੰਡੇ ’ਤੇ ਲਗਾਤਾਰ ਵੱਧ ਰਿਹਾ ਹੈ। ਭਾਜਪਾ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਕਾਰਕੁੰਨਾਂ ਅਤੇ “ਰਾਸ਼ਟਰ ਪਹਿਲਾਂ” ਦੀ ਭਾਵਨਾ ’ਤੇ ਚੱਲਣ ਵਾਲੀ ਪਾਰਟੀ ਹੈ। ਰਾਠੌੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ, ਸੁਰੱਖਿਆ, ਸੁਸ਼ਾਸਨ ਅਤੇ ਵਿਸ਼ਵ ਪੱਧਰ ’ਤੇ ਮਾਣ-ਸਨਮਾਨ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ। ਦਿਨੇਸ਼ ਢੱਲ ਦੇ ਲੰਬੇ ਰਾਜਨੀਤਿਕ ਤਜਰਬੇ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਦਾ ਲਾਭ ਪਾਰਟੀ ਨੂੰ ਨਿਸ਼ਚਿਤ ਤੌਰ ’ਤੇ ਮਿਲੇਗਾ ਤੇ ਸੰਗਠਨ ਹੋਰ ਵੀ ਮਜ਼ਬੂਤ ਹੋਵੇਗਾ। ਰਾਠੌੜ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਰਾਜਨੀਤਿਕ ਦਲਾਂ ਨੇ ਸਾਲਾਂ ਤੱਕ ਲੋਕਾਂ ਨੂੰ ਸਿਰਫ਼ ਝੂਠੇ ਵਾਅਦਿਆਂ ਅਤੇ ਤੁਸ਼ਟੀਕਰਨ ਦੀ ਰਾਜਨੀਤੀ ’ਚ ਉਲਝਾ ਕੇ ਰੱਖਿਆ, ਉਨ੍ਹਾਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਅੱਜ ਲੋਕ ਵਿਕਾਸ, ਇਮਾਨਦਾਰ ਨੇਤ੍ਰਿਤਵ ਅਤੇ ਸਥਿਰ ਸਰਕਾਰ ਚਾਹੁੰਦੇ ਹਨ, ਜਿਸ ਦਾ ਸਭ ਤੋਂ ਵੱਡਾ ਪ੍ਰਤੀਕ ਭਾਰਤੀ ਜਨਤਾ ਪਾਰਟੀ ਹੈ। ਅੰਤ ’ਚ ਉਨ੍ਹਾਂ ਨੇ ਦਿਨੇਸ਼ ਢੱਲ ਦਾ ਭਾਜਪਾ ਪਰਿਵਾਰ ’ਚ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਦੇ ਲੋਕ ਆਧਾਰ ਵਿਸਥਾਰ ਅਭਿਆਨ ਨੂੰ ਨਵੀਂ ਗਤੀ ਮਿਲੇਗੀ ਤੇ ਪੰਜਾਬ ਵਿੱਚ ਭਾਜਪਾ ਨੂੰ ਹੋਰ ਵੱਧ ਮਜ਼ਬੂਤੀ ਪ੍ਰਾਪਤ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਤੌਰ ’ਤੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਨਵਦੀਪ ਮਦਾਨ ਨੇਡੀ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਪਾਰਥ ਢੱਲ, ਮੌਂਟੀ ਤੇ ਹੋਰ ਭਾਜਪਾ ਆਗੂ ਤੇ ਕਾਰਕੁਨ ਮੌਜੂਦ ਸਨ।