- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਹੋਈ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਅਹਿਮ ਮੀਟਿੰਗ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਸ਼ਾਹਕੋਟ ਵਿਖੇ ਹੋਈ। ਇਸ ਮੀਟਿੰਗ ’ਚ ਸੁਸਾਇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸਿੰਧੜ ਦੇ ਪਿਤਾ ਪ੍ਰੋ. ਗੁਰਚਰਨ ਸਿੰਘ ਸਿੰਧੜ ਦੀ ਬੀਤੇ ਦਿਨ ਅਮਰੀਕਾ ’ਚ ਹੋਈ ਮੌਤ 'ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਉਪਰੰਤ ਇਨਕਲਾਬੀ ਕਵੀ ਅਵਤਾਰ ਪਾਸ਼ ਦੇ ਪਿੰਡ ਤਲਵੰਡੀ ਸਲੇਮ ਵਿਖੇ ਸਥਿਤ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਚ ਕਥਿਤ ਤੌਰ 'ਤੇ ਕੀਤੀ ਗਈ ਕਬਜ਼ਾ ਕਰਨ ਦੀ ਕੋਸ਼ਿਸ਼ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਇਸ ਮੌਕੇ ਉਕਤ ਯਾਦਗਾਰ ਅੰਦਰ ਕਬਜ਼ਾ ਕਰਨ ਦੀ ਨੀਅਤ ਨਾਲ ਲਾਏ ਗਏ ਪੰਘੂੜਿਆਂ ਅਤੇ ਓਪਨ ਜਿੰਮ ਨੂੰ ਹਟਾਉਣ ਲਈ ਚੱਲ ਰਹੇ ਸੰਘਰਸ਼ ਵਿਚ ਸੁਸਾਇਟੀ ਵੱਲੋਂ ਪੂਰਾ ਸਹਿਯੋਗ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਅਵਤਾਰ ਪਾਸ਼ ਦੇ 76ਵੇਂ ਜਨਮਦਿਨ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿਚ ਸੁਸਾਇਟੀ ਦੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਬਾਗਪੁਰ, ਅਮਨਦੀਪ ਸਿੰਘ, ਪਾਲ ਬਾਗਪੁਰ, ਗੁਰਦੇਵ ਸਿੰਘ ਨਵਾਂ ਕਿਲਾ, ਜਿੰਦਰ ਬਾਗਪੁਰ, ਗੁਰਮੀਤ ਸਿੰਘ ਕੋਟਲੀ, ਬਿੱਟੂ ਰੂਪੇਵਾਲੀ, ਦੇਸ ਰਾਜ ਜਾਫ਼ਰਵਾਲ, ਡਾ. ਰੇਸ਼ਮ ਸਿੰਘ ਰੂਪੇਵਾਲੀ, ਡਾ. ਨਗਿੰਦਰ ਸਿੰਘ ਬਾਂਸਲ ਆਦਿ ਹਾਜ਼ਰ ਸਨ।